ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 11 ਅਗਸਤ
ਕੈਬਨਿਟ ਮੰਤਰੀ ਪਸੂ ਪਾਲਣ,ਮੱਛੀ ਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਸ੍ਰ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 18 ਅਗਸਤ 2025 ਤੋਂ 16 ਸਤੰਬਰ 2025 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਪਹਿਲਾਂ ਘੱਟੋ-ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਇਹ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ਼ ਮਿਤੀ 14 ਅਗਸਤ 2025 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿੱਖਿਆਰਥੀ ਜਨਰਲ ਕੈਟਾਗਰੀ ਲਈ ਫ਼ੀਸ 5000 ਰੁਪਏ ਅਤੇ ਅ: ਜਾਤੀ ਲਈ 4000 ਰੁਪਏ ਫ਼ੀਸ ਹੋਵੇਗੀ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 8054800880, 7508973471, 7888850893 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।










