Share & like

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਲਿਖਤੀ ਰੂਪ ਵਿੱਚ ਦਿੱਤੀ ਜਾਣਕਾਰੀ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 11 ਅਗਸਤ
ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ।

ਸਰਕਾਰ ਦੇ ਇਸ ਫੈਸਲਾ ਪੰਜਾਬ ਦੇ ਕਿਸਾਨਾਂ ਦੀ ਇੱਕ ਵੱਡੀ ਜਿੱਤ ਹੈ ਅਤੇ ‘ਆਪ’ ਸਰਕਾਰ ਨੂੰ ਕਿਸਾਨੀ ਰੋਹ ਅੱਗੇ ਆਖ਼ਰ ਝੁਕਣਾ ਪਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ਤੇ 10 ਸਤੰਬਰ ਤੱਕ ਪਹਿਲਾਂ ਹੀ ਰੋਕ ਲਗਾਈ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ 4 ਜੂਨ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 25 ਜੁਲਾਈ ਨੂੰ ਕੈਬਨਿਟ ਨੇ ਇਸ ਨੀਤੀ ਵਿੱਚ ਸੋਧਾਂ ਕੀਤੀਆਂ ਸਨ। ‘

ਆਪ’ ਸਰਕਾਰ ਵੱਲੋਂ ਹੁਣ ਤੱਕ ਇਸ ਨੀਤੀ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾ ਰਿਹਾ ਸੀ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਇਸ ਨੀਤੀ ਖ਼ਿਲਾਫ਼ ਬਿਗਲ ਵਜਾਇਆ ਹੋਇਆ ਸੀ ਅਤੇ ਅੱਜ ਵੀ ਕਿਸਾਨਾਂ ਵੱਲੋਂ ਮੋਟਰਸਾਈਕਲ ਮਾਰਚ ਅਤੇ ਰੈਲੀਆਂ ਕੀਤੀਆਂ ਗਈਆਂ। ਵਿਰੋਧੀ ਧਿਰਾਂ ਵੱਲੋਂ ਇਸ ਨੀਤੀ ਖ਼ਿਲਾਫ਼ ਪ੍ਰੋਗਰਾਮ ਉਲੀਕੇ ਹੋਏ ਸਨ। ਪੰਜਾਬ ਦੀ ਕਿਸਾਨਾਂ ਦੇ ਰੋਹ ਨੂੰ ਭਾਂਪਦਿਆਂ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

ਫੋਟੋ ਕੈਪਸ਼ਨ: ਕਿਸਾਨ ਗੁਰਦਾਸਪੁਰ ਵਿੱਚ ਰੈਲੀ ਕਰਦੇ ਹੋਏ। ਫੋਟੋ:ਬੈਂਸ


Share & like

Leave a Reply