Share & like

ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ

ਗੁਰਦਾਸਪੁਰ, 11 ਅਗਸਤ
ਬਲੱਡ ਡੋਨਰਜ਼ ਸੋਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤਿਵਿਧੀਆਂ ਸੇਵਾ ਸੋਸਾਇਟੀ ਕਲਾਨੌਰ ਦੀ ਸਾਂਝੀ ਮੀਟਿੰਗ ਬਲੱਡ ਡੋਨਰ ਸੁਸਾਇਟੀ ਦੇ ਪ੍ਰਧਾਨ ਆਦਰਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਵਿੱਖ ਵਿੱਚ ਖੂਨਦਾਨ ਕੈਂਪ ਲਗਾਉਣ ਬਾਰੇ ਵਿਚਾਰ- ਚਰਚਾ ਕੀਤੀ ਗਈ।

ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਮੰਨੂ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਨਵੀਨ ਕੁਮਾਰ, ਜਰਨਲ ਸਕੱਤਰ ਪ੍ਰਵੀਨ ਅੱਤਰੀ, ਮੁੱਖ ਸਲਾਹਕਾਰ ਅਵਤਾਰ ਘੁੰਮਣ, ਕੋਰ ਕਮੇਟੀ ਮੈਂਬਰ ਹਰਪ੍ਰੀਤ ਰਾਣਾ, ਨਿਸ਼ਚਿੰਤ ਸ਼ਰਮਾ ਅਤੇ ਸੰਸਥਾਪਕ ਰਾਜੇਸ਼ ਬੱਬੀ ਨੇ ਉਚੇਚੇ ਤੌਰ ‘ਤੇ ਹਿੱਸਾ ਲਿਆ। ਮੁੱਖ ਸਲਾਹਕਾਰ ਅਵਤਾਰ ਸਿੰਘ ਘੁੰਮਣ ਨੇ ਦਸਿਆ ਕਿ ਖੂਨਦਾਨ ਕੈਂਪ 15 ਸਤੰਬਰ ਨੂੰ ਪੁੱਡਾ ਗਰਾਂਊਂਡ ਜੇਲ੍ਹ ਰੋਡ ਵਿੱਖੇ ਬਾਬਾ ਸ਼੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਦੇ ਹੋਏ ਲਗਾਇਆ ਜਾਵੇਗਾ। ਪ੍ਰਧਾਨ ਆਦਰਸ਼ ਕੁਮਾਰ ਨੇ ਦੱਸਿਆ ਕਿ ਖੂਨਦਾਨ ਕੈਂਪ ਥੈਲਾਸੀਮੀਆ, ਕੈਂਸਰ ਮਰੀਜ਼ਾਂ ਅਤੇ ਬਲੱਡ ਬੈਂਕ ਵਿੱਚ ਖ਼ੂਨ ਦੀ ਘਾਟ ਨੂੰ ਦੇਖਦੇ ਹੋਏ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਵੱਧ ਤੋਂ ਵੱਧ ਖੂਨਦਾਨੀਆਂ ਨੂੰ ਕੈਂਪ ਵਿੱਚ ਪੁੱਜ ਕੇ ਖੂਨਦਾਨ ਕਰਨ ਦਾ ਸੱਦਾ ਦਿੱਤਾ ਗਿਆ।

ਫੋਟੋ ਕੈਪਸ਼ਨ: ਖੂਨ ਦਾਨ ਕੈਂਪ ਲਗਾਉਣ ਬਾਰੇ ਜਾਣਕਾਰੀ ਦਿੰਦੇ ਹੋਏ।


Share & like

Leave a Reply