Share & like

ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਦਿਸ਼ਾ-ਨਿਰਦੇਸ਼ ਜਾਰੀ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਸਬੰਧੀ ਪ੍ਰਬੰਧਾਂ ਦੀ ਵੀ ਕੀਤੀ ਸਮੀਖਿਆ

ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਵਿਚ ਤੇਜ਼ੀ ਲਿਆਉਣ ਲਈ ਕਿਹਾ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 11 ਅਗਸਤ
ਸੁਤੰਰਤਾ ਦਿਵਸ ਦੇ ਜਸ਼ਨਾਂ ਨੂੰ ਸ਼ਾਂਤਮਈ ਢੰਗ ਨਾਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਵੱਲੋਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ – ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ ‘ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ।

ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੜੀ ਸੁਰੱਖਿਆ ਨਾਲ ਪੁਲੀਸ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲੀਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ।ਇਸ ਦੌਰਾਨ‌ ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।

ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲੀਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ।


Share & like

Leave a Reply