ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 12 ਅਗਸਤ
ਗੁਰਦਾਸਪੁਰ ਪੁਲੀਸ ਨੇ ਫਾਇਰਿੰਗ ਕਰਨ ਵਾਲਿਆਂ ਮੁਲਜ਼ਮਾਂ ਨੂੰ 18 ਘੰਟਿਆਂ ਦੇ ਅੰਦਰ-ਅੰਦਰ ਕਾਬੂ ਕਰਕੇ ਕਬਜ਼ੇ ਚੋਂ ਅਸਲਾ ਬਰਾਮਦ ਕੀਤਾ ਹੈ।
ਐਸਐਸਪੀ ਗੁਰਦਾਸਪੁਰ ਸ੍ਰੀ ਆਦਿੱਤਯ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11ਅਗਸਤ ਨੂੰ ਸਵੇਰੇ 9 ਵਜੇ ਦੇ ਕਰੀਬ ਮੈਡੀਕਲ ਸਟੋਰ ਵਡਾਲਾ ਬਾਂਗਰ ਵਿਖੇ ਅਣਪਛਾਤੇ ਵਿਅਕਤੀ ਵੱਲੋਂ 02 ਹਵਾਈ ਫਾਇਰ ਕੀਤੇ ਗਏ ਸਨ। ਜਿਸ ‘ਤੇ ਅਣਪਛਾਤਿਆਂ ਖ਼ਿਲਾਫ਼ ਦੇ ਖ਼ਿਲਾਫ਼ ਜੁਰਮ ਦੀ ਧਾਰਾ 125, 308(2), 351(3), 324(4) ਬੀ.ਐੱਨ.ਐੱਸ 25-54-59 ਅਸਲਾ ਐਕਟ ਤਹਿਤ ਥਾਣਾ ਕਲਾਨੌਰ ਵਿਖੇ ਕੇਸ ਦਰਜ਼ ਕਰਕੇ ਮੁਲਜ਼ਮਾਂ ਦੀ ਭਾਲ ਕਰਨ ਲਈ ਕਪਤਾਨ ਪੁਲੀਸ ਇੰਨਵੈਸਟੀਗੇਸ਼ਨ, ਉਪ ਕਪਤਾਨ ਪੁਲੀਸ ਕਲਾਨੌਰ ਦੀ ਨਿਗਰਾਨੀ ਅਧੀਨ ਸਪੈਸ਼ਲ ਬਰਾਂਚ, ਸੀ.ਆਈ.ਏ. ਸਟਾਫ਼ ਅਤੇ ਮੁੱਖ ਅਫ਼ਸਰ ਥਾਣਾ ਕਲਾਨੌਰ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਤਕਨੀਕੀ/ਖ਼ੁਫ਼ੀਆ ਸੂਤਰਾਂ ਰਾਹੀਂ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਕੇਸ ਵਿੱਚ ਲੋੜੀਂਦਾ 02 ਮੁਲਜ਼ਮਾਂ ਨੂੰ 18 ਘੰਟੇ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ 02 ਪਿਸਤੌਲ ਸਮੇਤ ਮੈਗਜ਼ੀਨ ਤੇ 08 ਰੋਂਦ ਬਰਾਮਦ ਕੀਤੇ ਗਏ ਹਨ। ਸਖ਼ਤੀ ਨਾਲ ਪੁੱਛ-ਗਿੱਛ ‘ਤੇ ਉਨ੍ਹਾਂ ਨੇ ਦੱਸਿਆ ਕਿ ਮਿਤੀ 11 ਅਗਸਤ ਨੂੰ ਮੈਡੀਕਲ ਸਟੋਰ, ਅੱਡਾ ਦਾਲਮ (ਪੁਲੀਸ ਜ਼ਿਲ੍ਹਾ ਬਟਾਲਾ) ਵਿਖੇ ਵੀ ਮੈਡੀਕਲ ਸਟੋਰ ਦੇ ਮਾਲਕ ਨੂੰ ਮਾਰ ਦੇਣ ਦੀ ਨੀਯਤ ਨਾਲ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ । ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਪੁਲੀਸ ਜ਼ਿਲ੍ਹਾ ਬਟਾਲਾ ਵਿਖੇ ਵੀ ਕੇਸ ਦਰਜ਼ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਇਹਨਾਂ ਦੇ ਅਪਰਾਧਿਕ ਪਿਛੋਕੜ ਦੀ ਵੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲੀਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲੀਸ ਪੂਰੀ ਤਰ੍ਹਾਂ ਵਚਨਬੱਧ ਹੈ।
ਪੁਲੀਸ ਵੱਲੋਂ ਗ੍ਰਿਫਤਾਰ ਮੁਲਜ਼ਮਾਂ ਦਾ ਵੇਰਵਾ :
ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਸੁੱਚਾ ਸਿੰਘ ਵਾਸੀ ਪੱਬਾਂਰਾਲੀ ਥਾਣਾ ਡੇਰਾ ਬਾਬਾ ਨਾਨਕ
ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਹਰਦੇਵ ਸਿੰਘ ਵਾਸੀ ਰੋਡ ਖੈਹਿਰਾ ਥਾਣਾ ਕਿਲ੍ਹਾ ਲਾਲ ਸਿੰਘ
ਬਰਾਮਦਗੀ:
01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 05 ਰੋਂਦ
01 ਪਿਸਟਲ 30 ਬੋਰ ਸਮੇਤ ਮੈਗਜ਼ੀਨ ਅਤੇ 03 ਰੋਂਦ










