filter: 0; fileterIntensity: 0.0; filterMask: 0; captureOrientation: 0; algolist: 0; multi-frame: 1; brp_mask:0; brp_del_th:0.0000,0.0000; brp_del_sen:0.0000,0.0000; motionR: 0; delta:null; bokeh:0; module: photo;hw-remosaic: false;touch: (-1.0, -1.0);sceneMode: 32768;cct_value: 0;AI_Scene: (-1, -1);aec_lux: 119.78778;aec_lux_index: 0;albedo: ;confidence: ;motionLevel: 0;weatherinfo: null;temperature: 39;zeissColor: bright;
Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 13 ਅਗਸਤ
ਐੱਨਐੱਸਕਿਊਐੱਫ ਵੋਕੇਸ਼ਨ ਟੀਚਰਜ਼ ਫਰੰਟ ਪੰਜਾਬ ਵੱਲੋਂ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਮੂਹਰੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਸਟੇਟ ਕਮੇਟੀ ਮੈਂਬਰਾਂ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਸੁਖਰਾਜਵੀਰ ਸਿੰਘ ਤਰਨਤਾਰਨ ਅਤੇ ਗੁਰਜੀਤ ਸਿੰਘ ਬਠਿੰਡਾ ਨੇ ਸੰਬੋਧਨ ਕਰਦੇ ਕਿਹਾ ਕਿ ਐੱਨਐੱਸਕਿਊਐੱਫ ਵੋਕੇਸ਼ਨ ਪਿਛਲੇ 11 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਿੱਤਾਮੁੱਖੀ ਕੋਰਸਾਂ ਦੀ ਸਿਖਲਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵੋਕੇਸ਼ਨਲ ਅਧਿਆਪਕਾਂ ਦਾ ਸਰਕਾਰਾਂ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦੇ ਅੱਜੇ ਤੱਕ ਪੂਰੇ ਨਹੀਂ ਹੋਏ ਹਨ। ਇਸ ਮੌਕੇ ਆਗੂਆਂ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਆਗੂਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।


ਆਗੂਆਂ ਵੱਲੋਂ ਨੋਕਰੀ ਦੀ ਸੁਰੱਖਿਆ ਗਾਰੰਟੀ ਦੇਣ, ਠੇਕੇਦਾਰੀ ਪ੍ਰਥਾ ਖ਼ਤਮ ਕਰਨ, ਹਰਿਆਣਾ ਦੀ ਤਰਜ਼ ਉੱਤੇ 35500 ਰੁਪਏ ਮਹੀਨਾ ਤਨਖਾਹ ਕਰਨ ਆਦਿ ਮੰਗਾਂ ਹੱਲ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ ਕੀਤਾ ਜਾਵੇਗਾ।


Share & like

Leave a Reply