Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 14 ਅਗਸਤ
ਸ਼੍ਰੋਮਣੀ ਅਕਾਲੀ ਦਲ (ਬਾਦਲ) ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਕਾਰਨ ਦਬਾਅ ਹੇਠ ਆ ਕੇ ਹੀ ਪੰਜਾਬ ਸਰਕਾਰ ਨੂੰ ਆਪਣੀ ਲੈਂਡ ਪੂਲਿੰਗ ਨੀਤੀ ਤੋਂ ਪਿੱਛਾਂਹ ਹੱਟਣਾ ਪਿਆ ਹੈ।

ਸ੍ਰੀ ਬੱਬੇਹਾਲੀ ਨੇ ਕਿ ਅਕਾਲੀ ਦਲ ਨੂੰ ਇਹ ਸਫ਼ਲਤਾ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਕਾਰਨ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਲੋਕਾਂ ਅਤੇ ਕਿਸਾਨਾਂ ਦੇ ਹੱਕ ਵਿੱਚ ਬੇਬਾਕੀ ਨਾਲ ਆਵਾਜ਼ ਬੁਲੰਦ ਕਰ ਰਿਹਾ ਹੈ ਅਤੇ ਲੋਕਾਂ ਦਾ ਵੀ ਉਨ੍ਹਾਂ ਨੂੰ ਪੂਰੀ ਹਮਾਇਤ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ, ਬਠਿੰਡਾ, ਪਟਿਆਲਾ ਅਤੇ ਮੁਹਾਲੀ ਵਿੱਚ ਪਾਰਟੀ ਵੱਲੋਂ ਕੀਤੇ ਪ੍ਰਦਰਸ਼ਨ ਪੰਜਾਬ ਸਰਕਾਰ ਲਈ ਵੱਡੇ ਦਬਾਅ ਦੀ ਵਜ੍ਹਾ ਬਣੀ ਹੈ। ਉਨ੍ਹਾਂ ਕਿਹਾ ਕਿ ਲੈਂਡ ਪੁਲਿੰਗ ਮਾਮਲੇ ਨੂੰ ਲੈਣ ਕੇ ਦੂਜੀਆਂ ਪਾਰਟੀਆਂ ਬੈਕਫੁਟ ‘ਤੇ ਰਹੀਆਂ ਹਨ। ਜਦਕਿ ਅਕਾਲੀ ਦਲ ਨੇ ਫਰੰਟ ‘ਤੇ ਆ ਕੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ ਅਤੇ ਜਿੱਤੀ‌ ਹੈ।

ਸ੍ਰੀ ਬੱਬੇਹਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨਾਂ ਦੇ ਡੀਨੋਟੀਫਿਕੇਸ਼ਨ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਤੇ ਆਮ ਜਨਤਾ ਨਾਲ ਹਰ ਧੱਕੇਸ਼ਾਹੀ ਅੱਗੇ ਚੱਟਾਨ ਵਾਂਗ ਖੜ੍ਹਾ ਰਹੇਗਾ। ਉਨ੍ਹਾਂ ਆਪ ‘ਤੇ ਹਮਲਾ ਕਰਦੇ ਕਿਹਾ ਕਿ ਆਪ ਕਾਂਗਰਸ ਦੇ ਰਸਤੇ ‘ਤੇ ਤੁਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਨੱਬੀਪੁਰ (ਗੁਰਦਾਸਪੁਰ)ਦੀ ਜ਼ਮੀਨ ਕਿਸਾਨਾਂ ਦੀ ਰਜ਼ਾਮੰਦੀ ਤੋਂ ਬਿਨਾਂ ਐਕਵਾਇਰ ਕੀਤੀ ਗਈ ਸੀ। ਉਸ ਵੇਲੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਕੈਬਿਨਿਟ ਵਿੱਚ ਮਤਾ ਪਾਸ ਕਰਵਾਇਆ ਗਿਆ ਸੀ ਕਿ ਕਿਸਾਨਾਂ ਦੀ ਰਜ਼ਾਮੰਦੀ ਤੋਂ ਬਿਨਾਂ ਕਿਸੇ ਦੀ ਜ਼ਮੀਨ ਐਕਵਾਇਰ ਨਹੀਂ ਕੀਤੀ ਜਾ ਸਕਦੀ।

ਸ੍ਰੀ ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਦੇ ਕਾਰਜ਼ਕਾਲ ਦੌਰਾਨ ਪੁੱਡਾ, ਘੁਰਾਲਾ ਬਾਈਪਾਸ ਅਤੇ ਬੱਸ ਸਟੈਂਡ ਲਈ ਜ਼ਮੀਨ ਜ਼ਬਰਨ ਐਕਵਾਇਰ ਕੀਤੀ ਗਈ ਸੀ। ਉਨ੍ਹਾਂ ਨਵਾਂ ਅਕਾਲੀ ਦਲ ਬਨਣ ਤੇ ਕਿਹਾ ਕਿ ਅਕਾਲੀ ਦਲ ਨੂੰ ਤੋੜਨ ਲਈ ਪਹਿਲਾਂ ਵੀ ਕਈ ਧੜੇ ਬਣੇ ਹਨ ਪਰ ਅਕਾਲੀ ਦਲ ਸੌ ਸਾਲ ਪੁਰਾਣੀ ਪਾਰਟੀ ਹੈ ਅਤੇ ਚੱਟਾਨ ਵਾਂਗ ਮਜ਼ਬੂਤ ਹੈ। ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਗਠਜੋੜ ਬਾਰੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਫੈਸਲਾ ਲੈਣਗੇ ਮੰਨਣਯੋਗ ਹੋਵੇਗਾ। ਉਨ੍ਹਾਂ ਕਾਂਗਰਸ ਪਾਰਟੀ ਦੇ ਵਿਧਾਇਕ ‘ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨਾਲ ਰਲੇ ਹੋਏ ਹਨ।


ਫੋਟੋ ਕੈਪਸ਼ਨ: ਸ੍ਰੀ ਬੱਬੇਹਾਲੀ ਗੱਲਬਾਤ ਕਰਦੇ ਹੋਏ।


ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆ, ਰਮਨਦੀਪ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ, ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਰਵੀ ਮੋਹਨ ਹਲਕਾ ਇੰਚਾਰਜ ਭੋਆ, ਸੁਰਿੰਦਰ ਸਿੰਘ ਮਿੰਟਾ ਸ਼ਹਿਰੀ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਪਠਾਨਕੋਟ, ਗੁਲਸ਼ਨ ਸੈਣੀ ਸਾਬਕਾ ਸਿਟੀ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਗੁਰਦਾਸਪੁਰ, ਰਣਜੀਤ ਸਿੰਘ ਚਾਨਣ ਹਾਜ਼ਰ ਸਨ।


Share & like

Leave a Reply