Share & like

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ ਫੈਸਲਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 14 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।

ਇਸ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਤਰੀ ਮੰਡਲ ਮੀਟਿੰਗ ਵਿਚ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ।


Share & like

Leave a Reply