Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਅਗਸਤ
ਬਲਾਕ ਦੀਨਾਨਗਰ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਰਾਣੀ ਦੇਵੀ ਦੀ ਪ੍ਰਧਾਨਗੀ ਹੇਠ 79ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ।

ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗਰਾਫੀ ਪੇਸ਼ ਕੀਤੀ ਗਈ। ਮੁੱਖ ਅਧਿਆਪਕ ਸ੍ਰੀਮਤੀ ਰਾਣੀ ਦੇਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਲੈਣ ਲਈ ਸਾਨੂੰ ਵੱਡੀਆਂ ਕੁਰਬਾਨੀਆਂ ਕਰਨੀਆਂ ਪਈਆਂ ਹਨ। ਉਹਨਾਂ ਨੇ ਕਿਹਾ ਕਿ ਮਹਾਨ ਦੇਸ਼ ਭਗਤਾਂ ਅਤੇ ਸਪੂਤਾਂ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਬੱਚਿਆਂ ਨੂੰ ਲੱਡੂ ਵੰਡ ਕੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਕੁਮਾਰ, ਸੰਦੀਪ ਪ੍ਰੀਤ ਪਾਲ ਸਿੰਘ, ਨੀਨਾ, ਸੁਖਬੀਰ, ਨਵਪ੍ਰੀਤ ਆਦਿ ਹਾਜ਼ਰ ਸਨ।


Share & like

Leave a Reply