Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਅਗਸਤ
ਬਲਾਕ ਦੀਨਾਨਗਰ-2 ਅਧੀਨ ਪੈਂਦੇ ਸੈਂਟਰ ਡਾਲਾ ਦੇ ਸਮੂਹ ਸਕੂਲਾਂ ਵਿੱਚ ਸੈਂਟਰ ਮੁੱਖ ਅਧਿਆਪਕਾ ਸ੍ਰੀਮਤੀ ਰੇਨੂ ਬਾਲਾ ਦੀ ਅਗਵਾਈ ਹੇਠ 79ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਕੂਲਾਂ ਵਿੱਚ ਆਯੋਜਿਤ ਸਮਾਰੋਹ ਦੌਰਾਨ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਸੈਂਟਰ ਮੁੱਖ ਅਧਿਆਪਕਾ ਸ਼੍ਰੀਮਤੀ ਰੇਨੂ ਬਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

ਫੋਟੋ ਕੈਪਸ਼ਨ: ਸੈਂਟਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਡਾਲਾ ਵਿਖੇ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੇ ਹੋਏ।

ਸਰਕਾਰੀ ਪ੍ਰਾਇਮਰੀ ਸਕੂਲ ਭੋਲਾ ਵਿਖੇ ਆਜ਼ਾਦੀ ਦਿਹਾੜਾ ਮੁੱਖ ਅਧਿਆਪਕਾ ਸ੍ਰੀਮਤੀ ਅਭਿਲਾਸਾ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਬੱਚਿਆਂ ਵੱਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਭੋਲਾ ਵਿਖੇ ਬੱਚੇ ਪ੍ਰੋਗਰਾਮ ਪੇਸ਼ ਕਰਦੇ ਹੋਏ।

ਸਰਕਾਰੀ ਪ੍ਰਾਇਮਰੀ ਸਕੂਲ ਮਿਆਣੀ ਝਮੇਲਾ ਵਿਖੇ ਅਧਿਆਪਕ ਸ੍ਰੀਮਤੀ ਮਨਦੀਪ ਕੌਰ ਜੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਮਿਆਣੀ ਝਮੇਲਾ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।
ਸਰਕਾਰੀ ਪ੍ਰਾਇਮਰੀ ਸਕੂਲ ਈਸਾਪੁਰ ਵਿਖੇ ਆਜ਼ਾਦੀ ਦਿਹਾੜਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅਧਿਆਪਕਾ ਸ੍ਰੀਮਤੀ ਸੁਲੱਖਣੀ, ਆਂਗਣਵਾੜੀ ਵਰਕਰ ਗੁਰਮੀਤ ਕੌਰ ਅਤੇ ਮੈਨੇਜਮੈਂਟ ਕਮੇਟੀ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਦਾ ਹਾਜ਼ਰ ਸਨ।


ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਈਸਾਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।

ਸਰਕਾਰੀ ਪ੍ਰਾਇਮਰੀ ਸਕੂਲ ਡਾਲੀਆ ਮਿਰਜ਼ਾਪੁਰ ਵਿਖੇ ਅਧਿਆਪਕਾਂ ਬੱਚਿਆਂ ਅਤੇ ਮੈਰਜ ਕਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।


ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਡਾਲੀਆ ਮਿਰਜ਼ਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਏ ਜਾਣ ਦੀ ਝਲਕ।

ਸਰਕਾਰੀ ਪ੍ਰਾਇਮਰੀ ਸਕੂਲ ਸ਼ਮਸ਼ੇਰਪੁਰ ਵਿਖੇ ਆਜ਼ਾਦੀ ਦਿਹਾੜਾ ਅਧਿਆਪਕ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿੱਚ ਸਮੂਹ ਕਮੇਟੀ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਸ਼ਮਸ਼ੇਰਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।

ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਵਿਖੇ ਆਜ਼ਾਦੀ ਦਿਹਾੜਾ ਅਧਿਆਪਕਾਂ ਅਤੇ ਮੈਨੇਜਮੈਂਟ ਕਮੇਟੀ ਨੇ ਮਿਲ ਕੇ ਮਨਾਇਆ।

ਫੋਟੋ ਕੈਪਸ਼ਨ:ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ ਬੱਚੇ ਅਤੇ ਅਧਿਆਪਕ।

ਸਰਕਾਰੀ ਪ੍ਰਾਈਮਰੀ ਸਕੂਲ ਨਿਆਮਤਾ ਵਿਖੇ ਆਜ਼ਾਦੀ ਦਿਹਾੜਾ ਅਧਿਆਪਕ ਸਤਿੰਦਰ ਸਿੰਘ ਵੱਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਬੱਚਿਆਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਨਿਆਮਤਾ ਵਿਖੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।


Share & like

Leave a Reply