ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਅਗਸਤ
79ਵੇਂ ਅਜ਼ਾਦੀ ਦਿਹਾੜੇ ਮੌਕੇ ਬਲਾਕ ਗੁਰਦਾਸਪੁਰ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸਾਧੂਚੱਕ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ।

ਮੁੱਖ ਅਧਿਆਪਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਮਾਣ ਹੈ ਕਿ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਸਮਾਰੋ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਵਿਕਾਸ ਕੰਮਾਂ ਲਈ ਸਹਿਯੋਗ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਅਧਿਆਪਕਾ ਅੰਮ੍ਰਿਤ ਸੋਨਿਕਾ, ਅਧਿਆਪਕਾ ਰੇਖਾ ਸ਼ਰਮਾ, ਐਸਐਮਸੀ ਚੇਅਰਪਰਸਨ ਸੋਨੀਆ, ਆਂਗਨਵਾੜੀ ਵਰਕਰ ਦਲਜੀਤ ਕੌਰ, ਸੰਤੋਸ਼ ਕੁਮਾਰੀ, ਕੁਲਵੰਤ, ਸੁਨੀਤਾ, ਪੂਜਾ ਦੇਵੀ, ਰੇਖਾ, ਹਰਜੀਤ ਕੌਰ, ਸਰਬਜੀਤ, ਮਨਪ੍ਰੀਤ ਅਤੇ ਸਰੋਜ ਆਦਿ ਹਾਜ਼ਰ ਸਨ। ਬੱਚਿਆਂ ਨੂੰ ਮਿਠਾਈ ਵੰਡ ਕੇ ਅਧਿਆਪਕਾਂ ਵੱਲੋਂ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ ਗਈ।











