ਪੰਜਾਬ ਸਰਕਾਰ ਦੇ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤਾ ਪ੍ਰਸ਼ੰਸ਼ਾ-ਪੱਤਰ
ਸਿੱਖਿਆ ਖੇਤਰ ’ਚ ਗੁਰਦਾਸਪੁਰ ਦੀ ਬਿਹਤਰ ਕਾਰਗੁਜ਼ਾਰੀ ਲਈ ਮਿਲਿਆ ਸਨਮਾਨ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 17 ਅਗਸਤ
ਸਰਕਾਰੀ ਕਾਲਜ਼ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ 15 ਅਗਸਤ ਵਾਲੇ ਦਿਨ ਅਯੋਜਿਤ ਜ਼ਿਲ੍ਹਾ ਪੱਧਰੀ 79ਵੇਂ ਅਜ਼ਾਦੀ ਦਿਹਾੜੇ ਮੌਕੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਨੂੰ ਪ੍ਰਸ਼ੰਸ਼ਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸਐੱਸਪੀ ਗੁਰਦਾਸਪੁਰ ਸ੍ਰੀ ਆਦਿੱਤਯ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਆਦਿ ਹਾਜ਼ਰ ਸਨ।
ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੂੰ ਸੁਚੱਜ਼ੀ ਅਗਵਾਈ ਅਤੇ ਸਿੱਖਿਆ ਖੇਤਰ ਵਿੱਚ ਗੁਰਦਾਸਪੁਰ ਦੀਆਂ ਸ਼ਾਨਦਾਰ ਉਪਲੱਬਧੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ਅਜ਼ਾਦੀ ਦਿਹਾੜੇ ’ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸਨਮਾਨਿਤ ਕਰਨ ਲਈ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਸਾਲ 2024 ਵਿੱਚ ਕਰਵਾਏ ਪੰਜਾਬ ਅਚੀਵਮੈਂਟ ਸਰਵੇਖਣ (ਨੈਸ) ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੂਸਰੇ ਸਥਾਨ ਉੱਤੇ ਰਿਹਾ ਸੀ। ਇਸੇ ਤਰ੍ਹਾਂ ਪ੍ਰਾਇਮਰੀ ਸਕੂਲਾਂ ਅੰਦਰ ਤੀਸਰੀ ਤੋਂ ਪੰਜਵੀਂ ਤੱਕ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਚਲਾਏ ਜਾ ਰਹੇ ਮਿਸ਼ਨ ਸਮੱਰਥ 3.0 ਵਿੱਚ ਗੁਰਦਾਸਪੁਰ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ। ਹਾਲ ਵਿੱਚ ਮੁੱਖ ਦਫ਼ਤਰ ਵੱਲੋਂ ਮਿਸ਼ਨ ਸਮੱਰਥ ਦੀ ਕੀਤੀ ਜਾਂਚ ਦੇ ਆਧਾਰ ਉੱਤੇ ਚੰਗੀ ਕਾਰਗੁਜ਼ਾਰ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਈਸਾਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਜ਼ੁਰਗਵਾਲ ਨੇ ਸਟੇਟ ਪੱਧਰ ਉੱਤੇ ਸਨਮਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਪ੍ਰਾਜੈਕਟ ‘ਆਰੰਭ’ ਅਤੇ ਪਹਿਲੀ ਤੇ ਦੂਸਰੀ ਜਮਾਤਾਂ ਲਈ ਚੱਲ ਰਿਹਾ ‘ਐੱਫਐੱਲਐਨ’ ਦੇ ਚੰਗੇ ਨਤੀਜ਼ੇ ਵੇਖਣ ਨੂੰ ਮਿਲ ਰਹੇ ਹਨ। ਲਿਹਾਜ਼ਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਅਗਵਾਈ ਹੇਠ ਗੁਰਦਾਸਪੁਰ ਸ਼ਾਨਦਾਰ ਮੱਲ੍ਹਾ ਮਾਰ ਰਿਹਾ ਹੈ।

ਫੋਟੋ ਕੈਪਸ਼ਨ: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਪ੍ਰਸੰਸਾ-ਪੱਤਰ ਲੈਂਦੇ ਹੋਏ। ਫੋਟੋ:ਬੈਂਸ











Congratulations 🎉