ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਪੱਧਰੀ ਮੀਟਿੰਗ ‘ਚ ਲਿਆ ਫੈਸਲਾ
ਰੋਜ਼ਾਨਾ ਖ਼ਬਰ
ਗੁਰਦਾਸਪੁਰ, 17 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਪੱਧਰੀ ਮੀਟੰਗ ਸੂਬਾ ਵਿਤ ਸਕੱਤਰ ਅਮਨਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਕੁਲਦੀਪ ਪੁਰੋਵਾਲ, ਅਨਿਲ ਕੁਮਾਰ, ਸੂਬਾ ਕਮੇਟੀ ਮੈਂਬਰ ਸੁਭਾਸ਼ ਚੰਦਰ ਅਤੇ ਦਿਲਦਾਰ ਭੰਡਾਲ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਥੇਬੰਦੀ ਦੇ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਸ਼ਾਮਲ ਹੋਏ।
ਮੀਟਿੰਗ ਦੌਰਾਨ ਵੱਖ-ਵੱਖ ਬਲਾਕ ਪ੍ਰਧਾਨਾਂ ਸਮੇਤ ਜ਼ਿਲ੍ਹਾ ਕਮੇਟੀ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਮੁਲਾਜ਼ਮ ਮੰਗਾਂ ਤੋਂ ਪੰਜਾਬ ਸਰਕਾਰ ਭੱਜਦੀ ਹੋਈ ਨਜ਼ਰ ਆ ਰਹੀ ਹੈ ਅਤੇ ਅਧਿਆਪਕਾਂ ਦੀ ਕੋਈ ਮੰਗ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਇਸਲਈ ਜਥੇਬੰਦੀ ਨੇ ਫੈਸਲਾ ਲਿਆ ਹੈ ਕਿ ਅਧਿਆਪਕ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਾਉਣ ਦੇ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।

ਆਗੂਆਂ ਦੱਸਿਆ ਕਿ 8 ਨਵੰਬਰ ਨੂੰ ਜਲੰਧਰ ਵਿਖੇ ਜਨਰਲ ਕੌਂਸਲ ਇਜਲਾਸ ਕੀਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲੀ ਲਈ 5 ਸਤੰਬਰ ਦੇ ਪ੍ਰੋਗਰਾਮ ਦਾ ਡਟਵਾਂ ਸਮਰਥਨ ਕੀਤਾ ਗਿਆ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ। ਪ੍ਰਿੰਸੀਪਲ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦੀਆ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਹਰ ਮਹੀਨੇ ਦੀ ਇੱਕ ਤਰੀਕ ਨੂੰ ਸਾਰੇ ਅਧਿਆਪਕਾਂ ਨੂੰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ ਅਤੇ ਅਧਿਆਪਕਾਂ ਦੇ ਬਕਾਇਆ ਬਿੱਲ ਤੁਰੰਤ ਡਰਾਅ ਕੀਤੇ ਜਾਣ, ਵੱਖ-ਵੱਖ ਅਧਿਆਪਕਾਂ ਦੇ ਹੱਕ ਵਿੱਚ ਹੋਏ ਫੈਸਲਿਆਂ ਨੂੰ ਜਰਨਲਾਈਜ਼ ਕੀਤਾ ਜਾਵੇ, ਰੀਕਾਸਟ ਲਿਸਟਾਂ ਤੁਰੰਤ ਰੱਦ ਕੀਤੀਆਂ ਜਾਣ,ਪੜ੍ਹਾਈ ਲਈ ਵਧੀਆ ਵਿੱਦਿਅਕ ਮਾਹੌਲ ਬਣਾਉਣ ਲਈ ਸਾਰੇ ਗੈਰ ਵਿਦਿਅਕ ਕੰਮ ਬੰਦ ਕੀਤੇ ਜਾਣ।
ਇਸੇ ਤਰ੍ਹਾਂ ਹਰ ਕਾਡਰ ਦੀਆਂ ਤਰੱਕੀਆਂ ਕੀਤੀਆਂ ਜਾਣ, ਨਾਨ ਟੀਚਿੰਗ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ, ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 59 ਐਸਐਸਏ ਅਤੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 29 ਮੁੱਖ ਅਧਿਆਪਕਾਂ ਦੀਆਂ ਖ਼ਤਮ ਕੀਤੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ ਮੈਰੀਟੋਰੀਅਸ ਅਧਿਆਪਕਾਂ ਐਸੋਸੀਏਟ ਅਧਿਆਪਕਾਂ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਅਤੇ ਐਨਐਸਕਿਊਐਫ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਵੱਖ-ਵੱਖ ਭਰਤੀ ਹੋਏ ਅਧਿਆਪਕਾਂ ਅਤੇ ਪਦ ਉਨਤ ਕੀਤੇ ਗਏ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਆਪਸੀ ਬਦਲੀ ਲਈ ਸਟੇਅ ਦੀ ਸ਼ਰਤ ਖਤਮ ਕੀਤੀ ਜਾਵੇ, 8886 ਰੈਗੂਲਰ ਹੋਏ ਅਧਿਆਪਕਾਂ ਨੂੰ ਸੀਐਸਆਰ ਰੂਲਸ ਅਨੁਸਾਰ ਠੇਕਾ ਸੇਵਾ ਨੂੰ ਗਿਣਦਿਆਂ ਬਣਦੀਆਂ ਅਚਨਚੇਤ ਛੁੱਟੀਆਂ ਦਾ ਲਾਭ ਦਿੱਤਾ ਜਾਵੇ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ, ਜਿਹੜੇ ਅਧਿਆਪਕ ਸਾਥੀ ਤਕਨੀਕੀ ਨੁਕਸ ਕਰਕੇ ਏਸੀਆਰ ਭਰਨ ਤੋਂ ਰਹਿ ਗਏ ਹਨ ਉਹਨਾਂ ਨੂੰ ਮੌਕਾ ਦਿੱਤਾ ਜਾਵੇ, ਕੇਂਦਰੀ ਸਕੇਲ ਲਾਗੂ ਕਰਕੇ ਤਨਖਾਹ ਘੱਟ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕੀਤੀ ਜਾਵੇ, ਸੋਧ ਦੇ ਨਾਂ ‘ਤੇ ਬੰਦ ਕੀਤੇ ਪੇਂਡੂ ਭੱਤੇ ਅਤੇ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਜਨਵਰੀ 2016 ਤੋਂ ਲਾਗੂ ਹੋਣ ਵਾਲੀ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ ਜਾਰੀ ਕੀਤੀ ਜਾਵੇ।

ਜਨਵਰੀ 2016 ਤੋਂ ਬੰਦ 125% ਮਹਿੰਗਾਈ ਭੱਤੇ ਤੇ 2.59 ਦਾ ਗੁਨਾਕ ਲਾਗੂ ਕੀਤਾ ਜਾਵੇ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਣਦੇ ਯਸ਼ਮੁਕਤ ਜਾਰੀ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ , ਮਾਨਯੋਗ ਹਾਈਕੋਰਟ ਵੱਲੋਂ ਰੱਦ ਕੀਤਾ 15-01-15 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ,51 78 ਅਧਿਆਪਕਾਂ ਨੂੰ ਨਵੰਬਰ 2017 ਤੋਂ ਪੂਰੀਆਂ ਤਨਖਾਹਾਂ ਭੱਤੇ ਅਤੇ ਛੇਵੇਂ ਪੰਜਾਬ ਤਨਖਾਹ ਦੁਹਰਾਈ ਦੇ ਸਾਰੇ ਲਾਭ ਅਤੇ ਖਜ਼ਾਨੇ ਵਿੱਚ ਗਏ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ, 8886 ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਪੂਰੀਆਂ ਤਨਖਾਹਾਂ ਤੇ ਭੱਤੇ ਦਿੱਤੇ ਜਾਣ, 17-7 -2020 ਤੋਂ ਨਵੀਆਂ ਨਿਯੁਕਤੀਆਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਤੁਰੰਤ ਰੱਦ ਕੀਤਾ ਜਾਵੇ ਅਤੇ ਪੰਜਾਬ ਦੇ ਸਕੇਲ ਦਿੱਤੇ ਜਾਣ।

ਇਸ ਮੌਕੇ ਲੈਕਚਰ ਅਮਰ ਸਿੰਘ, ਸੁਖਵਿੰਦਰ ਰੰਧਾਵਾ, ਪ੍ਰਸ਼ੋਤਮ ਲਾਲ, ਪਵਨ ਕੁਮਾਰ, ਗੁਰਮੀਤ ਸਿੰਘ ਬਾਜਵਾ, ਬਲਵਿੰਦਰ ਕੁਮਾਰ, ਕਸ਼ਮੀਰ ਸਿੰਘ, ਰਾਜੇਸ਼ ਕੁਮਾਰ, ਜਗਦੀਸ਼ ਰਾਜ, ਅਮਰਬੀਰ ਸਿੰਘ ਬੰਟੀ, ਸਲਵਿੰਦਰ ਕੁਮਾਰ,ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ, ਸਤਿੰਦਰਜੀਤ, ਚਰਨਜੀਤ ਸਿੰਘ, ਪਲਵਿੰਦਰ ਸਿੰਘ, ਕੰਵਲਜੀਤ ਸਿੰਘ, ਅਮਨਦੀਪ ਮੰਗਲਦੀਪ ਬਲਦੇਵ ਸਿੰਘ ਹਰਜੀਤ ਸਿੰਘ ਕੁਲਵੰਤ ਸਿੰਘ ਸਿਮਰਨਜੀਤ ਸਿੰਘ ਰਮੇਸ਼ ਖੁੰਡਾ ਸਰਬਜੀਤ ਸਿੰਘ ਬਲਜਿੰਦਰ ਸਿੰਘ ਪ੍ਰਭ ਸਿਮਰਨ ਦਾਸ ਪ੍ਰਵੀਨ ਕੁਮਾਰ ਸੁਭਾਸ਼ ਕੁਮਾਰ ਕਸ਼ਮੀਰ ਚੰਦ ਆਦਿ ਅਧਿਆਪਕ ਆਗੂ ਹਾਜ਼ਰ ਸਨ










