Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 17 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਅਤੇ ਜੋਨ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ‌ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ ਅਤੇ ਪ੍ਰਧਾਨ ਸੁਖਜਿੰਦਰ ਸਿੰਘ ਬਾਜਵਾ ਅਗਵਾਈ ਹੇਠ ਗੁਰਦੁਆਰਾ ਬਾਬਾ ਸ੍ਰੀ ਚੰਦ ਪਿੰਡ ਬੋਹੜ ਵਡਾਲਾ ਵਿਖੇ ਹੋਈ।

ਮੀਟਿੰਗ ਦੌਰਾਨ 20 ਅਗਸਤ ਨੂੰ ਜਲੰਧਰ ਦੇ ਪਿੰਡ ਕੁੱਕੜ ਦੀ ਦਾਣਾ ਮੰਡੀ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਅਤੇ ਜਤਿੰਦਰ ਸਿੰਘ ਚੀਮਾ, ਪਿੰਡਾਂ ਦੇ ਇਕਾਈ ਪ੍ਰਧਾਨ, ਸਕੱਤਰ ਅਤੇ ਅਹੁਦੇਦਾਰ ਤੇ ਵਰਕਰ ਸ਼ਾਮਲ ਹੋਏ।

ਸਮੂਹ ਹਾਜ਼ਰੀਨ ਆਗੂਆਂ ਵਿਸ਼ਵਾਸ਼ ਦਵਾਇਆ ਕਿ ਜਲੰਧਰ ਲਲਕਾਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ, ਨੌਜਵਾਨ, ਬੀਬੀਆਂ-ਬੱਚੇ ਸ਼ਾਮਲ ਹੋਣਗੇ ਅਤੇ ਬਿਜਲੀ ਬੋਰਡ ਦਾ ਨਿੱਜੀਕਰਨ ਨਹੀਂ ਹੋਣ ਦੇਣਗੇ। ਉਨ੍ਹਾਂ ਸਰਕਾਰ ਨੂੰ ਚਿਪ ਵਾਲੇ ਮੀਟਰ ਨਾ ਲਗਾਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੰਬੂ, ਤੇ ਖਨੌਰੀ ਬਾਡਰ ਤੇ ਕਿਸਾਨਾਂ ਨੂੰ ਧੱਕੇ ਨਾਲ ਉਠਾ ਕੇ ਉਨ੍ਹਾਂ ਦੇ ਕੀਤੇ ਨੁਕਸਾਨ ਦੀ ਭਰਪਾਈ ਸਰਕਾਰ ਤੋਂ ਕਰਵਾਈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਆਦੀ, ਸਤਨਾਮ ਸਿੰਘ ਖਜਾਨਚੀ, ਨਰਿੰਦਰ ਸਿੰਘ ਆਲੀਨੰਗਲ, ਰਣਬੀਰ ਸਿੰਘ ਡੁਗਰੀ, ਕੁਲਵਿੰਦਰ ਸਿੰਘ ਜੋੜਾਂ, ਦੀਦਾਰ ਸਿੰਘ ਕਾਦੀਆਂ, ਮਲਕੀਤ ਸਿੰਘ ਸਹੂਰ,ਸੁੱਚਾ ਸਿੰਘ ਬਲੱਗਣ, ਪ੍ਰਗਟ ਸਿੰਘ ਦੋਸਤਪੁਰ, ਹਰਭਜਨ ਸਿੰਘ ਚੋੜਾ, ਨਿਸ਼ਾਨ ਸਿੰਘ ਬਾਉਪੁਰ, ਦਿਲਬਾਗ ਸਿੰਘ ਹਰਦੋਛੰਨੀ, ਰਸ਼ਪਾਲ ਸਿੰਘ ਡੁਗਰੀ, ਜਪਕੀਰਤ ਹੁੰਦਲ, ਬੀਬੀ ਮਨਜਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।


Share & like

Leave a Reply