Share & like

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਊਰਜਾ ਵਿਭਾਗ ਲੈ ਕੇ ਸੰਜੀਵ ਅਰੋੜਾ ਨੂੰ ਸੌਂਪਿਆ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 18 ਅਗਸਤ
ਪੰਜਾਬ ਦੀ ਆਪ ਸਰਕਾਰ ਨੇ ਅੱਜ ਮੰਤਰੀ ਮੰਡਲ ਵਿਚ ਮਾਮੂਲੀ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹੋਰ ਤਾਕਤਵਰ ਬਣਾਇਆ ਹੈ। ਫ਼ੇਰਬਦਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਊਰਜਾ ਵਿਭਾਗ ਵਾਪਸ ਲੈ ਕੇ ਇਹ ਵਿਭਾਗ ਵੀ ਹੁਣ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸੌਂਪ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਕੋਲ ਹੁਣ ਲੋਕ ਨਿਰਮਾਣ ਵਿਭਾਗ ਰਹੇਗਾ ਜਦੋਂ ਕਿ ਸੰਜੀਵ ਅਰੋੜਾ ਹੁਣ ਉਦਯੋਗ ਤੇ ਵਣਜ, ਨਿਵੇਸ਼ ਹੁਲਾਰਾ, ਪਰਵਾਸੀ ਭਾਰਤੀ ਮਾਮਲੇ ਤੋਂ ਇਲਾਵਾ ਊਰਜਾ ਵਿਭਾਗ ਦਾ ਕੰਮ-ਕਾਜ ਵੀ ਦੇਖਣਗੇ। ਇਸ ਤਰ੍ਹਾਂ ‘ਆਪ’ ਸਰਕਾਰ ਵੱਲੋਂ ਸੰਜੀਵ ਅਰੋੜਾ ਨੂੰ ਮਜ਼ਬੂਤ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ। ਪਹਿਲਾਂ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੇ ਚਰਚੇ ਵੀ ਸਨ।


Share & like

Leave a Reply