Share & like

ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਸਬੰਧੀ ਪੰਜਾਬ ਸਰਕਾਰ ਦੀ ਬੇਨਤੀ ਮਨਜ਼ੂਰ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 18 ਅਗਸਤ
ਆਮ ਆਦਮੀ ਪਾਰਟੀ ਸਰਕਾਰ ਨੂੰ ਸਿਖਰਲੀ ਅਦਾਲਤ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਨਵੀਂ ਭਰਤੀ ਤੱਕ ਮੌਜੂਦਾ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੇ ਅਹੁਦੇ ਉਤੇ ਕੰਮ ਕਰਦੇ ਰਹਿਣ ਦੀ ਦਿੱਤੀ ਇਜਾਜ਼ਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਅਦਾਲਤ ਨੇ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ।

ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਆਪਣੇ ਐਕਸ ਅਕਾਉੂਂਟ ਉੱਤੇ ਸਾਂਝੀ ਕੀਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨਿਯੁਕਤੀ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨੌਕਰੀ ਨੂੰ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।


Share & like

Leave a Reply