Share & like

ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਗੁਰਦਾਸਪੁਰ/ਫਿਰੋਜਪੁਰ, 20 ਅਗਸਤ
ਸੰਭਾਵਿਤ ਹੜਾਂ ਦੇ ਮੱਦੇ ਨਜ਼ਰ ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਫ਼ਤਰ ਵੱਲੋਂ ਆਪਣੇ ਅਧੀਨ ਪੈਂਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਪੱਤਰ ਜਾਰੀ ਕਰਕੇ ਸਕੂਲਾਂ ਸਬੰਧੀ ਐਡਵਾਈਜਰੀ ਜਾਰੀ ਕੀਤੀ ਹੈ।

ਪੱਤਰ ਵਿੱਚ ਲਿੱਖਿਆ ਗਿਆ ਹੈ ਕਿ ਹੜਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਦਰਿਆ ਦੇ ਨੇੜੇ ਲੱਗਦੇ ਸਕੂਲਾਂ ਦਾ ਰਿਕਾਰਡ ਜਿਵੇ ਕਿ ਕੈਸ਼ ਬੁਕ, ਫੰਡ ਮੈਨਟੇਨ ਰਜਿਸਟਰ ਅਤੇ ਹੋਰ ਸਕੂਲ ਨਾਲ ਸੰਬੰਧਿਤ ਰਿਕਾਰਡ ਦੀ ਪਹਿਲਾਂ ਹੀ ਸੁਰੱਖਿਆ ਯਕੀਨੀ ਬਣਾਈ ਜਾਏ। ਮਿਡ ਡੇ ਮੀਲ ਰਾਸ਼ਨ ਅਤੇ ਹੋਰ ਸਮਾਨ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਸਕੂਲ ਹੜਾਂ ਕਾਰਨ ਬੰਦ ਕਰਨਾ ਪੈਂਦਾ ਹੈ ਤਾਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣੀਆਂ ਯਕੀਨੀ ਬਣਾਈ ਜਾਣ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ।


Share & like

Leave a Reply