Share & like

ਕੈਂਪ ਲਾਉਣ ਤੋਂ ਰੋਕਣ ’ਤੇ ਭਾਜਪਾ ਨੇਤਾਵਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ

ਸੂਬਾ ਸਰਕਾਰ ਮੁਤਾਬਕ ਇਨ੍ਹਾਂ ਕੈਂਪਾਂ ਨਾਲ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਹੋ ਸਕਦੀ ਹੈ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 21 ਅਗਸਤ
ਕੇਂਦਰ ਸਰਕਾਰ ਦੀਆਂ ਸਹੂਲਤਾਂ ਅਤੇ ਯੋਜਨਾਵਾਂ ਦੀ ਜਾਣਕਾਰੀ ਸਬੰਧੀ ਦੀਨਾਨਗਰ ਦੇ ਪਿੰਡ ਚੇਚੀਆ ਛੌੜੀਆਂ ਵਿਖੇ ਕੈਂਪ ਲਗਾਉਣ ਲਈ ਜਾ ਰਹੇ ਭਾਜਪਾਈਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਅਤੇ ਦੀਨਾਨਗਰ ਤੋਂ ਵਿਧਾਨ ਸਭਾ ਚੋਣ ਲੜ ਚੁੱਕੀ ਰੇਣੂ ਕਸ਼ਯਪ ਵੀ ਸ਼ਾਮਲ ਹਨ। ਇਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ ਹੈ।

ਫੋਟੋ ਕੈਪਸ਼ਨ: ਦੀਨਾਨਗਰ ਦੇ ਪਿੰਡ ਚੇਚੀਆਂ ਛੋੜੀਆਂ ਵਿਖੇ ਕੈਂਪ ਲਗਾਉਣ ਲਈ ਜਾਂਦੇ ਭਾਜਪਾਈਆਂ ਨੂੰ ਲੈਣ ਹਿਰਾਸਤ ਵਿਚ ਲੈਂਦੇ ਪੁਲੀਸ।

ਗੌਰਤਲਬ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਣ ਨਹੀਂ ਦੇ ਰਹੀ ਅਤੇ ਨਾ ਹੀ ਉਨ੍ਹਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਹੂਲਤਾਂ ਤੇ ਯੋਜਨਾਵਾਂ ਦੇ ਕੈਂਪ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਐਲਾਨ ਤਹਿਤ ਭਾਜਪਾਈ ਦੀਨਾਨਗਰ ਹਲਕੇ ਦੇ ਪਿੰਡ ਚੇਚੀਆ ਛੌੜੀਆਂ ਵਿਖੇ ਕੈਂਪ ਲਗਾਉਣ ਜਾ ਰਹੇ ਸਨ। ਇਸ ਮੌਕੇ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਭਾਜਪਾਈਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਜਪਾ ਦੇ ਲਗਾਤਾਰ ਵੱਧ ਰਹੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਤਾਨਾਸ਼ਾਹੀ ਕਾਰਵਾਈ ਖ਼ਿਲਾਫ਼ ਭਾਜਪਾ ਸੰਘਰਸ਼ ਸ਼ੁਰੂ ਕਰੇਗੀ।

ਫੋਟੋ ਕੈਪਸ਼ਨ: ਭਾਜਪਾ ਆਗੂ ਰਾਜਪਾਲ ਨਾਲ ਮੁਲਾਕਾਤ ਕਰਦੇ ਹੋਏ।

ਇਸ ਦੌਰਾਨ ਹੀ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਫਦ ਨੇ ਸੂਬਾ ਸਰਕਾਰ ਵੱਲੋਂ ਕੇਂਦਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੈਂਪ ਲਗਾਉਣ ਤੋਂ ਰੋਕਣ ਵਿਰੁੱਧ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਭਾਜਪਾ ਨੇ ਸੂਬਾ ਸਰਕਾਰ ਉੱਤੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਵਾਂਝਾ ਰੱਖਣ ਦੇ ਦੋਸ਼ ਲਗਾਏ ਹਨ।

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੈਂਪ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮਈ ਮਹੀਨੇ ਤੋਂ ਹਰੇਕ ਮਹੀਨੇ ਇੱਕ ਕੈਂਪ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਕੇਂਦਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ 1.56 ਲੱਖ ਪੰਜਾਬ ਦੇ ਲੋਕਾਂ ਦੇ ਫਾਰਮ ਭਰੇ ਗਏ ਹਨ।

ਫੋਟੋ ਕੈਪਸ਼ਨ: ਭਾਜਪਾ ਦੇ ਅਸ਼ਨੀ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੂੰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਨਿੱਜੀ ਜਾਣਕਾਰੀ ਦਾ ਡਾਟਾ ਚੋਰੀ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ। ਜਦੋਂ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਲਾਭ ਦੇਣ ਲਈ ਫਾਰਮ ਭਰਵਾਏ ਸਨ ਪਰ ਹਾਲੇ ਤੱਕ ਉਹ ਲਾਭ ਨਹੀਂ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਰਾਰਦਿਆ ਕੈਂਪ ਬੰਦ ਕਰਵਾ ਦਿੱਤੇ ਗਏ। ਸੂਬਾ ਸਰਕਾਰ ਮੁਤਾਬਕ ਇਨ੍ਹਾਂ ਕੈਂਪਾਂ ਨਾਲ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਹੋ ਸਕਦੀ ਹੈ।


Share & like

Leave a Reply