Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 22 ਅਗਸਤ
ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਦੀ ਲਹਿਰ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਭੱਲਾ ਫਿਲਮ ਅਤੇ ਸਟੇਜ ਦੋਵਾਂ ਵਿੱਚ ਇੱਕ ਸਥਾਈ ਵਿਰਾਸਤ ਛੱਡ ਗਏ ਹਨ। ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਆਖਰੀ ਸਾਹ ਲਿਆ। ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ  23 ਅਗਸਤ ਨੂੰ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਖੇ ਹੋਵੇਗਾ।


Share & like

Leave a Reply