Share & like

ਵਿੰਗ ਨੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਕੀਤੇ ਇਕੱਠੇ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 22 ਅਗਸਤ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਦੀ ਮੀਟਿੰਗ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸਥਾਨਕ ਅਨਾਜ ਭਵਨ ਵਿਖੇ ਹੋਈ। ਇਸ ਮੌਕੇ ਉਨ੍ਹਾਂ ਵਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ।

ਲੀਗਲ ਮੈਟਰੋਲੋਜੀ ਵਿੰਗ ਦੇ ਅਧਿਕਾਰੀਆਂ ਮੀਟਿੰਗ ਦੌਰਾਨ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ ਮਾਪਦੰਡਾਂ ਵਿੱਚ ਵਾਧਾ ਦਰਜ਼ ਕੀਤਾ ਗਿਆ ਹੈ।
ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸਨ। ਇਸ ਤਰ੍ਹਾਂ ਇਹ ਵਾਧਾ 121 ਫੀਸਦੀ ਬਣਦਾ ਹੈ। ਵਿੰਗ ਨੇ 5753 ਨਿਰੀਖਣ (ਵੈਰੀਫਿਕੇਸ਼ਨ) ਕੀਤੇ ਜਦੋਂ ਕਿ ਇਸ ਵਾਰ ਨਿਰੀਖਣਾਂ ਦੇ ਅੰਕੜੇ 11,035 ਹਨ। ਇਸੇ ਤਰ੍ਹਾਂ ਪਿਛਲੇ ਸਾਲ ਦਰਜ ਹੋਏ ਕੇਸਾਂ ਦੀ ਗਿਣਤੀ 587 ਸੀ ਜਦੋਂ ਕਿ ਇਸ ਸਾਲ ਦੌਰਾਨ ਇਹ ਗਿਣਤੀ 1531 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਪਿਛਲੇ ਸਾਲ 41625 ਵਪਾਰਕ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਸੀ ਜਦੋਂ ਕਿ ਇਸ ਸਾਲ 42733 ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਹੈ।

ਅਧਿਕਾਰੀਆਂ ਕਿਹਾ ਕਿ ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚੇ ਅਤੇ ਖਰੀਦੇ ਗਏ ਸਾਮਾਨ ਦੱਸੀ ਗਈ ਮਾਤਰਾ ਅਤੇ ਸਹੀ ਮਿਕਦਾਰ ਵਿੱਚ ਹਨ। ਉਨ੍ਹਾਂ ਜਾਣੂੰ ਕਰਵਾਇਆ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਂ ਹਨ ,ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਦਾ ਪ੍ਰਸਤਾਵ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਵਧਾਉਣਾ ਹੈ।

ਫੋਟੋ ਕੈਪਸ਼ਨ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ।


ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਵਿੰਗ ਦੇ ਅਧਿਕਾਰੀਆਂ ਨੂੰ ਵਿਸਥਾਰ ਰੂਪ ਵਿੱਚ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜ਼ੋ ਇਨ੍ਹਾਂ ਪ੍ਰਸਤਾਵਾਂ ਦਾ ਚੰਗੀ ਤਰ੍ਹਾਂ ਅਧਿਐਨ ਕਰਕੇ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਕਰ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਕੰਟਰੋਲਰ, ਲੀਗਲ ਮੈਟਰੋਲੋਜੀ ਵਿੰਗ ਮਨੋਹਰ ਸਿੰਘ ਆਦਿ ਹਾਜ਼ਰ ਸਨ।


Share & like

Leave a Reply