ਜ਼ਿਲ੍ਹਾ ਪੱਧਰੀ ਮੁਕਾਬਲੇ 26 ਅਗਸਤ ਨੂੰ ਐਸਐਸਐਮ ਕਾਲਜ਼ ਦੀਨਾਨਗਰ ਵਿਖੇ ਹੋਣਗੇ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 24 ਅਗਸਤ
ਸਿੱਖਿਆ ਵਿਭਾਗ ਪੰਜਾਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਸਮੂਹ 19 ਬਲਾਕਾਂ ਵਿੱਚ ਉਲੀਕੇ ਪ੍ਰੋਗਰਾਮ ਨੂੰ ਹਰੇਕ ਬਲਾਕ ਦੇ ਬਲਾਕ ਨੋਡਲ ਅਫ਼ਸਰ ਵਲੋਂ ਬਲਾਕ ਪੱਧਰ ‘ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਫੋਕ ਡਾਂਸ, ਰੋਲ ਪਲੇਅ ਅਤੇ ਰੈਡ ਰਿਬਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚੋਂ ਹਰੇਕ ਈਵੈਂਟ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ 26 ਅਗਸਤ ਨੂੰ ਐਸਐਸਐਮ ਕਾਲਜ਼ ਦੀਨਾਨਗਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਫੋਟੋ ਕੈਪਸ਼ਨ : ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਅਮਰਜੀਤ ਸਿੰਘ ਪੁਰੇਵਾਲ, ਬੀ.ਐਨ.ੳ ਗੀਤਿਕਾ ਗੌਸੁਆਮੀ ਤੇ ਹੋਰ ।
ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਕਲਾ ਵਿੱਚ ਹੋਰ ਨਿਖਾਰ ਲਿਆਉਣ ਲਈ ਸਟੇਟ ਅਤੇ ਨੈਸ਼ਨਲ ਪੱਧਰ ‘ਤੇ ਵੀ ਕਰਵਾਏ ਜਾਣਗੇ। ਬਲਾਕ ਗੁਰਦਾਸਪੁਰ-1 ਦੇ ਮੁਕਾਬਲਿਆਂ ਵਿੱਚ ਪਹੁੰਚੇ ਜ਼ਿਲ੍ਹਾ ਨੋਡਲ ਅਫ਼ਸਰ ਪੁਰੇਵਾਲ ਨੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਵਿਦਿਆਰਥੀਆਂ ਦੀ ਪਰਸਨੈਲਟੀ ਦਾ ਵਿਕਾਸ ਹੁੰਦਾ ਹੈ।
ਇਸ ਮੌਕੇ ਮੁੱਖ ਅਧਿਆਪਕਾ ਕਮ ਬੀਐਨੳ ਸ਼੍ਰੀਮਤੀ ਗੀਤਿਕਾ ਗੌਸੁਆਸੀ ਨੇ ਵਿਦਿਆਰਥੀਆਂ ਅਤੇ ਉਨਾਂ ਨਾਲ ਆਏ ਗਾਈਡ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਸਾਰਿਆਂ ਲਈ ਢੁੱਕਵਾਂ ਰਿਫ੍ਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਜੱਜ ਦੀ ਭੂਮਿਕਾ ਸ੍ਰੀ ਸਤਬੀਰ ਸਿੰਘ, ਸ੍ਰੀ ਅਜੇ ਕੁਮਾਰ, ਮੈਡਮ ਕਰਮਜੀਤ ਕੌਰ ਅਤੇ ਮੈਡਮ ਬਬੀਤ ਵਲੋਂ ਨਿਭਾਈ ਗਈ। ਹੋਰਨਾਂ ਤੋਂ ਇਲਾਵਾ ਸ੍ਰੀ ਲਲਿਤ ਕੁਮਾਰ, ਮੈਡਮ ਰਾਜਦੀਪ ਕੌਰ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਅਮਰਜੀਤ ਸਿੰਘ ਪੁਰੇਵਾਲ ਸੰਬੋਧਨ ਕਰਦੇ।










