Share & like

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ‘ਚ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ

ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਬਹਿਰਾਮਪੁਰ/ਗੁਰਦਾਸਪੁਰ, 25 ਅਗਸਤ
ਹੜ੍ਹਾਂ ਦੇ ਖ਼ਤਰੇ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਰਾਵੀ ਦਰਿਆ ਕੰਢੇ ਵੱਸੇ ਸਰਹੱਦੀ ਪਿੰਡਾਂ ਦੇ ਲੋਕਾਂ ਲਈ ਰਾਹਤ ਕੈਂਪ ਸਥਾਪਤ ਕਰਨ ਤੋਂ ਇਲਾਵਾ ਐਮਰਜੈਂਸੀ ਨੰਬਰ ਜਨਤਕ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਅਹਿਤਿਆਤ ਸੂਚਨਾ ਵੀ ਜਾਰੀ ਕੀਤੀ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਨੇੜੇ ਪੈਂਦੇ ਸਰਹੱਦੀ ਪਿੰਡ ਮਕੋੜਾ, ਕਾਹਨਾ, ਨਵਾਂ ਚੰਡੀਗੜ੍ਹ, ਚੱਕਰੀ, ਸਲਾਚ , ਠਾਕਰਪੁਰ ਅਤੇ ਚੋਂਤਰਾ ਵਾਸੀਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਅਪਣਾ ਘਰੇਲੂ ਸਾਮਾਨ ਉੱਚੀ ਥਾਂ ‘ਤੇ ਕਰ ਲੈਣ। ਲੋੜ ਪੈਣ ਉੱਤੇ ਰਾਹਤ ਕੈਂਪਾਂ ਵਿੱਚ ਪੁੱਜਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਵੱਲੋਂ ਹਾਲਾਤ ਨਾਲ ਨਜਿੱਠਣ ਲਈ ਸਰਕਾਰੀ ਸੈਕੰਡਰੀ ਸਕੂਲ ਝਬਕਰਾ, ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਰਾਹਤ ਕੈਂਪ ਬਣਾਏ ਗਏ ਹਨ। ਲੋਕਾਂ ਦੀ ਸਹੂਲਤ ਲਈ ਐਮਰਜੈਂਸੀ ਫੋਨ ਨੰਬਰ 1800-180-1852 ਅਤੇ 01874-266376 ਵੀ ਜਨਤਕ ਕੀਤੇ ਗਏ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਦਾਸਪੁਰ ਸ਼੍ਰੀਮਤੀ ਪਰਮਜੀਤ ਵੱਲੋਂ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਅਜਿਹੇ ਹਾਲਾਤ ਦੇ ਮੱਦੇ ਨਜ਼ਰ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਵਿੱਚ ਪੁੱਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕੀਤੀ ਹੈ।


Share & like

Leave a Reply