Share & like

ਫ਼ਿਲਹਾਲ ਜ਼ਿਲ੍ਹਾ ਗੁਰਦਾਸਪੁਰ ‘ਚ ਅਜਿਹਾ ਕੋਈ ਹੁਕਮ ਜਾਰੀ ਨਹੀਂ ਹੋਇਆ

ਰੋਜ਼ਾਨਾ ਖ਼ਬਰ
ਪਠਾਨਕੋਟ, 25 ਅਗਸਤ
ਭਾਰੀ ਬਰਸਾਤ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ/ਕਾਲਜ਼ਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦੂਜੇ ਦਿਨ 26 ਅਗਸਤ 2025 ਨੂੰ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਗੌਰਤਲਬ ਹੈ ਕਿ ਭਾਰੀ ਬਰਸਾਤ ਕਾਰਨ 25 ਅਗਸਤ ਨੂੰ ਵੀ ਪਠਾਨਕੋਟ ਦੇ ਸਮੂਹ ਸਕੂਲ, ਕਾਲਜ਼ ਅਤੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ।

ਲੇਕਿਨ ਜੇਕਰ ਕਿਸੇ ਸਕੂਲ, ਕਾਲਜ਼ ਜਾਂ ਕਿਸੇ ਵਿੱਦਿਅਕ ਅਦਾਰੇ ਵਿੱਚ ਬੋਰਡ ਜਾਂ ਯੂਨੀਵਰਸਿਟੀ ਵੱਲੋਂ ਇਸ ਦਿਨ ਕੋਈ ਪੇਪਰ ਜਾਂ ਪ੍ਰੈਕਟੀਕਲ ਨਿਰਧਾਰਿਤ ਕੀਤਾ ਗਿਆ ਹੈ ਤਾਂ ਇਹ ਹੁਕਮ ਉਸ ਉੱਤੇ ਲਾਗੂ ਨਹੀਂ ਹੋਵੇਗਾ। ਗ਼ੌਰਤਲਬ ਹੈ ਕਿ ਬੀਤੇ ਕੱਲ੍ਹ ਤੋਂ ਜੰਮੂ ਕਸ਼ਮੀਰ ਹਿਮਾਚਲ ਪ੍ਰਦੇਸ਼ ਅਤੇ ਇਲਾਕੇ ਅੰਦਰ ਭਾਰੀ ਬਰਸਾਤ ਕਾਰਨ ਜ਼ਿਲ੍ਹਾ ਪਠਾਨਕੋਟ ਅੰਦਰ ਪੈਂਦੇ ਦਰਿਆ ਅਤੇ ਨਦੀਆਂ ਨਾਲ਼ੇ ਊਫ਼ਾਨ ‘ਤੇ ਚੱਲ ਰਹੇ ਹਨ। ਜਿਸ ਕਾਰਨ ਜ਼ਿਲ੍ਹਾ ਪਠਾਨਕੋਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਹਾਲਾਤ ਹੜ੍ਹ ਵਰਗੇ ਬਣੇ ਹੋਏ ਹਨ। ਕੋਈ ਅਣ ਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


Share & like

Leave a Reply