Share & like

ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 25 ਅਗਸਤ
ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਦੇ ਮੁੱਖ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ ਹੋਈ ਹੈ।

ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ ਵਾਲੇ ਦਿਨ ਜਿੱਥੇ ਪੰਜਾਬ ਪੱਧਰ ਤੇ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਉੱਥੇ ਰਾਸ਼ਟਰੀ ਪੱਧਰ ਉੱਪਰ ਵੀ ਪੂਰੇ ਭਾਰਤ ਵਿੱਚਲੇ ਸਕੂਲਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਲੜੀ ਵਿੱਚ ਪੰਜਾਬ ਦੇ ਇਕਲੌਤੇ ਅਧਿਆਪਕ ਟੀਚਰ ਨਰਿੰਦਰ ਸਿੰਘ ਜੰਡਿਆਲੀ ਜਿਲਾ ਲੁਧਿਆਣਾ ਦੀ ਇਸ ਵਾਰ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ ਹੋਈ ਹੈ ਗੌਰਤਲਬ ਹੈ ਕਿ ਇਸ ਸਾਲ ਪੰਜਾਬ ਦੀ ਕਾਰਗੁਜਾਰੀ ਪੂਰੇ ਭਾਰਤ ਵਿੱਚੋਂ ਵਧੀਆ ਰਹੀ ਹੈ ਇਹ ਸਾਰਾ ਕੁਝ ਅਜਿਹੇ ਆਧਿਆਪਕਾਂ ਦੀ ਨਿਸ਼ਠਾ ਅਤੇ ਲਗਨ ਦਾ ਨਤੀਜ਼ਾ ਹੈ।


Share & like

Leave a Reply