ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 25 ਅਗਸਤ
ਜ਼ਿਲ੍ਹਾ ਪਠਾਨਕੋਟ ਤੋਂ ਬਾਅਦ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਦੀਨਾਨਗਰ ਦੇ ਬਲਾਕ-1 ਅਤੇ ਬਲਾਕ-2 ਅਧੀਨ ਪੈਂਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ 26 ਅਗਸਤ 2025 ਨੂੰ ਲੋਕਲ ਛੁੱਟੀ ਐਲਾਨ ਦਿੱਤੀ ਗਈ ਹੈ।

ਉਕਤ ਹੁਕਮ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹਨ। ਲੇਕਿਨ ਜੇਕਰ ਕਿਸੇ ਸਕੂਲ, ਕਾਲਜ਼ ਜਾਂ ਵਿੱਦਿਅਕ ਅਦਾਰੇ ਵਿੱਚ ਬੋਰਡ/ ਯੂਨੀਵਰਸਿਟੀ ਵੱਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਗਿਆ ਹੈ ਤਾਂ ਇਹ ਹੁਕਮ ਉਸ ‘ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ (ਗੁਰਦਾਸਪੁਰ) ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਹੋਣਗੇ।











