ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਅਗਸਤ
ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਿਲਬਾਗ ਸਿੰਘ ਜੌਹਲ ਦੀ ਅਦਾਲਤ ਨੇ ਕਤਲ ਕੇਸ ਦਾ ਫੈਸਲਾ ਕਰਦਿਆਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦੋਂ ਕਿ ਇਸ ਕੇਸ ਵਿੱਚ ਨਾਮਜ਼ਦ ਇੱਕ ਮਹਿਲਾ ਨੂੰ ਬਰੀ ਕਰ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਥਾਣਾ ਧਾਰੀ ਵਾਲੀ ਵਿਖੇ 16 ਜੂਨ 2020 ਨੂੰ ਮੁਲਜ਼ਮਾਂ ਖ਼ਿਲਾਫ਼ ਧਾਰਾ 302, 307, 323, 148, 149 ਆਈਪੀਸੀ ਧਾਰਾ 25 ਅਤੇ 27 ਆਰਮਜ਼ ਐਕਟ 1959 ਤਹਿਤ ਜਸਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਉਸ ਦੀ ਘਰਵਾਲੀ ਹਰਜਿੰਦਰ ਕੌਰ, ਲੜਕੇ ਸੁਖਮਨਦੀਪ ਸਿੰਘ ਅਤੇ ਹੋਰਨਾਂ ਖਿਲਾਫ਼ ਕੇਸ ਦਰਜ਼ ਕੀਤਾ ਗਿਆ ਸੀ।
ਦੌਲਤ ਨੇ ਅੱਜ ਕੇਸ ਦੀ ਸੁਣਵਾਈ ਕਰ ਰਿਹਾ ਅਪਰਾਧੀ ਜਸਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਸੁਖਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਰਮਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਕੇਸ ਵਿੱਚ ਮੁਲਜ਼ਮਾਂ ਹਰਜਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਨੂੰ ਬਰੀ ਕੀਤਾ ਗਿਆ ਹੈ।











