Share & like

ਅੱਜ ਰਾਤ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆ ਸਕਦਾ ਹੈ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਅਗਸਤ
ਦਰਿਆ ਰਾਵੀ ਵਿੱਚ ਪਾਣੀ ਦੇ ਲਗਾਤਾਰ ਵਧਦੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ।

ਚੇਤਾਵਨੀ ਦਿੱਤੀ ਗਈ ਹੈ ਕਿ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਮਕੌੜਾ ਪੱਤਣ ਵਾਲੇ ਪਾਸੇ ਧੁੱਸੀ ਬੰਨ ਨੂੰ ਵੀ ਨੁਕਸਾਨ ਪਹੁੰਚਿਆ ਹੈ। ਦਰਿਆ ਰਾਵੀ ਵਿੱਚ ਪਾਣੀ ਵੱਧਣ ਕਾਰਨ ਅੱਜ ਰਾਤ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆ ਸਕਦਾ ਹੈ। ਇਸ ਲਈ ਦਰਿਆ ਰਾਵੀ ਦੇ ਨੇੜੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ `ਤੇ ਜਾਣ ਦੇ ਨਾਲ ਚੌਕਸ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਤੇ ਬਚਾਅ ਕਾਰਜਾਂ ਵਿੱਚ ਦਿਨ-ਰਾਤ ਲੱਗੀਆਂ ਹੋਈਆਂ ਹਨ। ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 1800-180-1852 ਜਾਂ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।


Share & like

Leave a Reply