ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਨੇ ਕਿਹਾ ਕਿ ਭਾਰੀ ਬਰਸਾਤਾਂ ਦੇ ਮੱਦੇਨਜ਼ਰ ਗੰਭੀਰ ਸਥਿਤੀ ਨੂੰ ਵੇਖਦਿਆਂ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਕੋਈ ਵੀ ਸਕੂਲ ਨਾ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ‘ਸਕੂਲ ਬੰਦ ਹੋਣ ਮਤਲਬ ਬੰਦ’ ਹੈ ਅਤੇ ਜੇਕਰ ਅਜਿਹੀ ਗੰਭੀਰ ਸਥਿਤੀ ਦੌਰਾਨ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਮਿਲਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਹੜਾਂ ਦੀ ਸਥਿਤੀ ਕਾਰਨ ਸਮੁੱਚੇ ਪੰਜਾਬ ਅੰਦਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 27 ਤੋਂ 30 ਅਗਸਤ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਸੀ।











