ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾਵਾਂਗੇ:ਡੀਈਓ ਪਰਮਜੀਤ
ਕਿਹਾ ਕਿ ਨਵੀਂ ਜਿੰਮੇਵਾਰੀ ਵੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਅਗਸਤ
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਦਾਸਪੁਰ ਸ੍ਰੀਮਤੀ ਪਰਮਜੀਤ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਦਾ ਵਾਧੂ ਕਾਰਜ਼ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਦਾ ਤਬਾਦਲਾ ਗੁਰਦਾਸਪੁਰ ਤੋਂ ਅੰਮ੍ਰਿਤਸਰ ਵਿਖੇ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਸੌਂਪੀ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਸੁਧਾਰਾਂ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਅਨੁਸਾਰ ਕੰਮ ਕਰਨਗੇ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾਣਗੇ। ਉਨਾਂ ‘ਰੋਜ਼ਾਨਾ ਖ਼ਬਰ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਇਮਰੀ ਵਿੰਗ ਵਾਂਗ ਹੀ ਸੈਕੰਡਰੀ ਵਿਭਾਗ ਵਿੱਚ ਚੱਲ ਰਹੇ ਮਿਸ਼ਨ ਸਮਰੱਥ ਤਹਿਤ ਸਿੱਖਿਆ ਗੁਣਾਤਮਕ ਸੁਧਾਰ ਲਿਆਉਣ ਦੇ ਸੁਹਿਰਦ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਜ਼ਿਲ੍ਹਾ ਸਿੱਖਿਆ (ਐਲੀਮੈਂਟਰੀ) ਸ਼੍ਰੀਮਤੀ ਪਰਮਜੀਤ ਦੇ ਨਵੀਂ ਜਿੰਮੇਵਾਰੀ ਸੰਭਾਲਣ ‘ਤੇ ਦਫ਼ਤਰੀ ਅਮਲੇ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਫੋਟੋ ਕੈਪਸ਼ਨ: ਡੀਈਓ ਸ੍ਰੀਮਤੀ ਪਰਮਜੀਤ ਨੂੰ ਸਨਮਾਨਿਤ ਕਰਦੇ ਹੋਏ। ਫੋਟੋ: ਬੈਂਸ
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਡੀਈਓ ਅਨਿਲ ਸ਼ਰਮਾ, ਸੁਪਰਡੈਂਟ ਪ੍ਰਬੋਧ ਕੁਮਾਰ, ਗੁਰਦਿੱਤ ਸਿੰਘ, ਜਸਬੀਰ ਕੁਮਾਰ, ਰਾਜੇਸ਼ ਕੁਮਾਰ, ਅਮਨ ਗੁਪਤਾ, ਸੁਮਿਤ ਕੁਮਾਰ, ਸੁਰਿੰਦਰ ਕੁਮਾਰ, ਕਮਲ ਸ਼ਮਸ਼ੇਰ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।










