Share & like

ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਅਗਸਤ
ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਆਉਣ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਬਚਾਉਣ ਅਤੇ ਰਾਹਤ ਸਮਗਰੀ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਜੋਬਨ ਰੰਧਾਵਾ ਦੀ ਅਗਵਾਈ ਹੇਠ ਉਨ੍ਹਾਂ ਦੇ ਸਾਥੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮਗਰੀ ਵੰਡੀ ਗਈ। ਇਸ ਮੌਕੇ ਉਨ੍ਹਾਂ ਨਾਲ `ਆਪ` ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਵੀ ਹਾਜ਼ਰ ਸਨ।

ਇਸ ਮੌਕੇ ਗੱਲ ਕਰਦਿਆਂ ਨਵ-ਨਿਯੁਕਤ ਚੇਅਰਮੈਨ ਸ੍ਰੀ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਹੜ੍ਹ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਵੇ।


Share & like

Leave a Reply