ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਲੌਂਗੋਵਾਲ (ਸੰਗਰੂਰ), 30 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬਾ ਗੁਰਮਨ ਕੌਰ (32) ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ 25 ਅਗਸਤ 2025 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 2 ਸਤੰਬਰ 2025 ਦਿਨ ਮੰਗਲਵਾਰ ਨੂੰ 11 ਤੋਂ ਇੱਕ ਵਜੇ ਅਨਾਜ ਮੰਡੀ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਿਖੇ ਹੋਵੇਗੀ।ਗੌਰਤਲਬ ਹੈ ਕਿ ਬੀਬਾ ਗੁਰਮਨ ਕੌਰ ਬਰੇਨ ਟਿਊਮਰ ਤੋਂ ਪੀੜਤ ਸਨ ਅਤੇ ਫੌਰਟਿਸ ਹਸਪਤਾਲ ਵਿਖੇ ਇਲਾਜ਼ ਚੱਲ ਰਿਹਾ ਸੀ। ਬੀਬਾ ਗੁਰਮਨ ਕੌਰ ਆਲ ਇੰਡੀਆ ਪਿੰਗੜਵਾਲਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਡਾ. ਬੀਬੀ ਇੰਦਰਜੀਤ ਕੌਰ ਦੀ ਸ਼ੱਕੀ ਭਣੇਵੀਂ ਸੀ।

ਫੋਟੋ ਕੈਪਸ਼ਨ: ਬੀਬਾ ਮਰਹੂਮ ਗੁਰਮਨ ਕੌਰ ਦੀ ਫਾਈਲ ਫੋਟੋ
ਰੋਜ਼ਾਨਾ ਖ਼ਬਰ ਪਰਿਵਾਰ ਭਾਈ ਗੋਬਿੰਦ ਸਿੰਘ ਲੌਗੋਵਾਲ, ਪਿੰਗਲਵਾੜਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਹਰਜੀਤ ਸਿੰਘ ਅਰੋੜਾ ਨਾਲ ਸੰਵੇਦਨਾ ਪ੍ਰਗਟ ਕਰਦਾ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਸਮੂਹ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖਸ਼ੇ।










