ਬਦਲੀਆਂ ਅਤੇ ਤੈਨਾਤੀਆਂ ਦਾ ਸਮਾਂ 15 ਸਤੰਬਰ ਤੱਕ ਵਧਾਇਆ, ਪੱਤਰ ਜਾਰੀ
ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 30 ਅਗਸਤ
ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤ ਨੂੰ ਵੇਖਦਿਆਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕਰਨ ਦੀ ਤਰੀਕਾਂ ਵਿੱਚ ਵਾਧਾ ਕਰਨ ਦੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਣਕਾਰੀ ਦੇ ਅਨੁਸਾਰ ਇਹ ਵਾਧਾ ਹੁਣ 15 ਸਤੰਬਰ 2025 ਤੱਕ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਬਕਾਇਦਾ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ, ਡਿਵੀਜ਼ਨ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਸਾਰੇ ਡਿਵੀਜ਼ਨ ਮੈਜਿਸਟਰੇਟਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਡਾਇਰੈਕਟਰਾਂ ਨੂੰ ਪੱਤਰ ਭੇਜ ਕੇ ਨਵੀਆਂ ਤਰੀਕਾਂ ਅਤੇ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਰਾਜ ਦੇ ਸਾਰੇ ਵਿਭਾਗਾਂ ਅਤੇ ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਲਈ ਜੋ ਸਮਾਂ 23 ਜੂਨ 2025 ਤੋਂ 31 ਅਗਸਤ 2025 ਤੱਕ ਨਿਰਧਾਰਤ ਸੀ, ਉਸਨੂੰ ਹੁਣ 15 ਸਤੰਬਰ 2025 ਤੱਕ ਵਧਾ ਦਿੱਤਾ ਗਿਆ ਹੈ।

ਇਸ ਤੋਂ ਬਾਅਦ 15 ਸਤੰਬਰ ਤੋਂ ਆਮ ਬਦਲੀਆਂ ਅਤੇ ਤੈਨਾਤੀਆਂ ‘ਤੇ ਪੂਰੀ ਤਰ੍ਹਾਂ ਰੋਕ ਲਾਗੂ ਰਹੇਗੀ। ਅਗਲੇ ਪੱਧਰ ‘ਤੇ ਬਦਲੀਆਂ ਅਤੇ ਤੈਨਾਤੀਆਂ ਸਿਰਫ਼ ਪ੍ਰਸੋਨਲ ਵਿਭਾਗ ਵੱਲੋਂ 23 ਅਪ੍ਰੈਲ 2018 ਦੇ ਨੋਟੀਫਿਕੇਸ਼ਨ ਅਧੀਨ ਬਣੇ ਨਿਯਮਾਂ ਮੁਤਾਬਕ ਹੀ ਕੀਤੀਆਂ ਜਾਣਗੀਆਂ











