ਗੁਰਦੁਆਰਾ ਟਾਹਲੀ ਸਾਹਿਬ, ਰੱਤਾ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਕੈਂਪ
ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ, 30. ਅਗਸਤ
ਬੀਤੇ ਪੰਜ ਦਿਨਾਂ ਤੋਂ ਪੰਜਾਬ ਦੇ ਲੋਕ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਹੇ ਹਨ। ਵੱਖ-ਵੱਖ ਸੰਸਥਾਵਾਂ ਅਤੇ ਐਨਜੀਓਜ਼ ਵੱਲੋਂ ਪ੍ਰਭਾਵਿਤ ਲੋਕਾਂ ਤੱਕ ਖਾਣ-ਪੀਣ, ਰਾਸ਼ਨ ਅਤੇ ਦੁੱਧ ਪਹੁੰਚਾਇਆ ਜਾ ਰਿਹਾ ਹੈ। ਇਸਦੇ ਨਾਲ ਨਾਲ ਕੁਝ ਸੰਸਥਾਵਾਂ ਵੱਲੋਂ ਸਿਹਤ ਸੇਵਾਵਾਂ ਦੇਣ ਲਈ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

ਡਾਲੀਆ ਮਿਰਜਾਪੁਰ ਚੂਹੜਚੱਕ ਸਪੋਰਟਸ ਐਂਡ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਰੱਤਾ, ਡੇਰਾ ਬਾਬਾ ਨਾਨਕ ਵਿੱਚ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਹੜ੍ਹ ਪੀੜਤ ਲੋਕਾਂ ਦਾ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਦਵਾਈਆਂ, ਓਡੋਮਾਸ, ਮੋਮਬੱਤੀਆਂ, ਮਾਚਿਸ ਤੇ ਸੈਨੇਟਰੀ ਪੈਡ ਵੰਡੇ ਗਏ। ਜਾਣਕਾਰੀ ਅਨੁਸਾਰ ਇਹ ਕੈਂਪ ਸੋਸਾਇਟੀ ਨੇ ਅਕਾਲ ਪੁਰਖ ਕੀ ਫੌਜ ਦੇ ਸਹਿਯੋਗ ਨਾਲ ਲਗਾਇਆ।

ਇਸ ਮੌਕੇ ਡਾ. ਜਗਬੀਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਿਲਬਾਗ਼ ਸਿੰਘ ਅਤੇ ਮਨਜਿੰਦਰ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ।










