Share & like

ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਹ ਦੀ ਪੇਸ਼ੀਨਗੋਈ

ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੁਰੱਖਿਆ ਨੂੰ ਸਭ ਤੋਂ ਪਹਿਲ ਦੇਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 31 ਅਗਸਤ
ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਸੈਂਕੜੇ ਪਿੰਡ ਤੇ ਸ਼ਹਿਰੀ ਇਲਾਕੇ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ, ਖੇਤ ਅਤੇ ਜੀਵਨ ਯਾਪਨ ਦੇ ਸਾਧਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੁੜ ਸੂਬੇ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਸਕੂਲਾਂ ਨੂੰ ਮਿਤੀ 3 ਸਤੰਬਰ 2025 ਤੱਕ ਬੰਦ ਰੱਖਿਆ ਜਾਵੇਗਾ। ਉਕਤ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਾਂਝੀ ਕੀਤੀ ਗਈ ਹੈ।

ਇਹ ਫ਼ੈਸਲਾ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਸਾਰੇ ‘ਤੇ ਲਾਗੂ ਹੋਵੇਗਾ। ਸੂਬਾ ਸਰਕਾਰ ਵੱਲੋਂ ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਦੇਣ ਲਈ ਚੁੱਕਿਆ ਗਿਆ ਹੈ ਕਿਉਂਕਿ ਹੜ੍ਹਾਂ ਕਾਰਨ ਸੜਕਾਂ ਤੇ ਆਵਾਜਾਈ ਪ੍ਰਭਾਵਿਤ ਹੈ ਅਤੇ ਕਈ ਇਲਾਕਿਆਂ ਵਿੱਚ ਸਕੂਲ ਬਿਲਡਿੰਗਾਂ ਵੀ ਪਾਣੀ ਨਾਲ ਘਿਰੀ ਹੋਈਆਂ ਹਨ।

ਸਰਕਾਰ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਸੁਰੱਖਿਆ ਨੂੰ ਸਭ ਤੋਂ ਪਹਿਲ ਦੇਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ। ਸਿੱਖਿਆ ਵਿਭਾਗ ਨੇ ਵੀ ਸਪੱਸ਼ਟ ਕੀਤਾ ਹੈ ਕਿ ਛੁੱਟੀਆਂ ਕਾਰਨ ਪੜ੍ਹਾਈ ਵਿੱਚ ਰੁਕਾਵਟ ਨਾ ਆਵੇ, ਇਸ ਲਈ ਸਕੂਲਾਂ ਨੂੰ ਜ਼ਰੂਰਤ ਪੈਂਦੇ ਹੀ ਬਾਅਦ ਵਿੱਚ ਕਲਾਸਾਂ ਜਾਂ ਛੁੱਟੀਆਂ ਦਾ ਕੈਲੇਂਡਰ ਦੁਬਾਰਾ ਤਿਆਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਰਿਆ ਉਫਾਨ ‘ਤੇ ਹਨ, ਜਿਸ ਕਰਕੇ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ। ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਸਰਕਾਰ ਨੇ ਲੋਕਾਂ ਨੂੰ ਯਕੀਨ ਦਵਾਇਆ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।


Share & like

Leave a Reply