Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 31 ਅਗਸਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਭੇਜੀ ਗਈ ਰਾਹਤ ਸਮਗਰੀ ਵਿੱਚ 750 ਪਾਣੀ ਦੀਆਂ ਬੋਤਲਾਂ ਦੀਆਂ ਪੇਟੀਆਂ ਅਤੇ 200 ਕਿੱਟਾਂ ਕੈਟਲ ਫੀਡ ਦੀਆਂ ਸ਼ਾਮਲ ਸਨ।

ਇਹ ਸਮੱਗਰੀ ਵਿਧਾਇਕ ਵੱਲੋਂ ਭੇਜਣ ਉਪਰੰਤ ਲੋਕ ਨਿਰਮਾਣ ਵਿਭਾਗ ਦੇ ਐੱਸ.ਈ. ਹਰਜੋਤ ਸਿੰਘ ਅਤੇ ਐੱਸ.ਡੀ.ਓ. ਨਿਰਮਲ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੂੰ ਸੌਂਪੀ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰਾਹਤ ਸਮਗਰੀ ਭੇਜਣ ਲਈ ਵਿਧਾਇਕ ਸ. ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਹਾਇਤਾ ਜਲਦੀ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੰਡੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ, ਆਮ ਆਦਮੀ ਪਾਰਟੀ ਸੀਨੀਅਰ ਆਗੂ ਅਰਸ਼ਦੀਪ ਸਿੰਘ ਅਤੇ ਰਜਤ ਮਰਵਾਹਾ ਹਾਜ਼ਰ ਸਨ।


Share & like

Leave a Reply