Share & like

ਡੇਰਾ ਬਾਬਾ ਨਾਨਕ ਪਹੁੰਚ ਕੇ ਵੰਡਿਆ ਰਾਸ਼ਨ ਤੇ ਪਸ਼ੂਆਂ ਦਾ ਚਾਰਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 2 ਸਤੰਬਰ
ਸੂਬੇ ਵਿੱਚ ਹੜ੍ਹਾਂ ਕਾਰਨ ਬਣੀ ਸੰਕਟਮਈ ਸਥਿਤੀ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੰਸਾਰ ਪ੍ਰਸਿੱਧ ਸਮਾਜਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਅੱਜ ਡੇਰਾ ਬਾਬਾ ਨਾਨਕ ਪਹੁੰਚੇ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਸੀਨੀਅਰ ਆਈ.ਏ.ਐੱਸ. ਅਧਿਕਾਰੀ ਬਸੰਤ ਗਰਗ ਅਤੇ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐਮ. ਡਾ. ਅਦਿੱਤਿਆ ਸ਼ਰਮਾ, ਐੱਸ.ਡੀ.ਐਮ. ਗੁਰਮਿੰਦਰ ਸਿੰਘ, ਡਾ. ਓਬਰਾਏ ਦੇ ਭਰਾ ਗੁਰਜੀਤ ਸਿੰਘ ਓਬਰਾਏ ਸਮੇਤ ਟਰੱਸਟ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਪਹਿਲੇ ਗੇੜ ਵਿੱਚ 1 ਕਰੋੜ 50 ਲੱਖ ਰੁਪਏ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਖਵੇਂ ਰੱਖੇ ਗਏ ਹਨ। ਇਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਪਸ਼ੂਆਂ ਲਈ ਚਾਰਾ, ਦਵਾਈਆਂ, ਤਰਪਾਲਾਂ ਅਤੇ ਮੱਛਰਦਾਨੀਆਂ ਵੰਡੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਮੈਡੀਕਲ ਸਹੂਲਤਾਂ, ਦਵਾਈਆਂ ਅਤੇ ਲੋੜਵੰਦ ਪਰਿਵਾਰਾਂ ਲਈ ਘਰ ਬਣਾਕੇ ਦਿੱਤੇ ਜਾਣਗੇ।


Share & like

Leave a Reply