ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਸਤੰਬਰ
ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਭੱਲਕੇ ਮਿਤੀ 03 ਸਤੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਮਾਣਯੋਗ ਰਾਜਪਾਲ ਸਾਹਿਬ ਸਭ ਤੋਂ ਪਹਿਲਾਂ ਸਵੇਰੇ 10:30 ਵਜੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਕਲਾਨੌਰ, ਦੋਰਾਂਗਲਾ ਅਤੇ ਗਾਹਲੜੀ ਦਾ ਦੌਰਾ ਵੀ ਕੀਤਾ ਜਾਵੇਗਾ।











