ਰੋਜ਼ਾਨਾ ਖ਼ਬਰ
ਚੰਡੀਗੜ੍ਹ, 3 ਸਤੰਬਰ
ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 4 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਇਸ ਦੌਰੇ ਦੌਰਾਨ ਉਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਆਗੂ ਵੀ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਪਹਿਲਾਂ ਹੀ ਲੋਕਾਂ ਨੂੰ ਪੰਜਾਬ ਦੀ ਮਦਦ ਲਈ ਅਪੀਲ ਕਰ ਚੁੱਕੇ ਹਨ ਅਤੇ ਦਿੱਲੀ ਇਕਾਈ ਵੱਲੋਂ ਵੀ ਮਦਦ ਭੇਜਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ, ਦਿੱਲੀ ਦੇ ਘਰ-ਘਰ ਜਾ ਕੇ ਮਦਦ ਇਕੱਠੀ ਕਰਨ ਦੀ ਮੁਹਿੰਮ ਚਲਾਉਣ ਦੀ ਵੀ ਗੱਲ ਕੀਤੀ ਗਈ ਹੈ।











