Share & like

ਡਿਪਟੀ ਕਮਿਸ਼ਨਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਗੱਲਬਾਤ; ਭਾਰਤੀ ਫ਼ੌਜ ਦੇ ਹੱਕ ਵਿੱਚ ਨਾਅਰੇ ਲਗਾਏ

ਰੋਜ਼ਾਨਾ ਖ਼ਬਰ
ਚਮਕੌਰ ਸਾਹਿਬ, 3 ਸਤੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਤਲੁਜ ਦਰਿਆ ਵਿੱਚ ਵਧੇ ਪਾਣੀ ਕਾਰਨ ਪ੍ਰਭਾਵਿਤ ਹੋ ਰਹੇ ਬੰਨ੍ਹ ਦੀ ਸੰਭਾਲ ਲਈ ਜਾਰੀ ਕਾਰਜਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਫ਼ੌਜ ਦੇ ਜਵਾਨਾਂ ਨਾਲ ਮਿਲ ਕੇ ਮਿੱਟੀ ਦੇ ਥੈਲੇ ਭਰਕੇ ਦਰਿਆ ਦੇ ਕੰਢੇ ’ਤੇ ਲਗਾਏ ਤਾਂ ਜੋ ਪਾਣੀ ਦੇ ਵਹਾਅ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਚੰਨੀ ਨੇ ਫ਼ੌਜ ਦੇ ਹੱਕ ਵਿੱਚ ਨਾਅਰੇ ਲਗਾ ਕੇ ਨੌਜਵਾਨਾਂ ਵਿੱਚ ਜੋਸ਼ ਭਰਿਆ। ਚੰਨੀ ਨੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਪਾਣੀ ਦਾ ਵਹਾਅ ਦੂਜੇ ਪਾਸੇ ਮੋੜਨ ਲਈ ਪੋਕਲੇਨ ਤੇ ਜੇਸੀਬੀ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ 2019 ਵਿੱਚ ਵੀ ਇਸੇ ਤਰੀਕੇ ਨਾਲ ਪੂਰੇ ਬੇਟ ਇਲਾਕੇ ਨੂੰ ਬਚਾਇਆ ਗਿਆ ਸੀ।

ਚੰਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ
ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਹਜ਼ਾਰਾਂ ਪਰਿਵਾਰਾਂ ਦੇ ਘਰ, ਫਸਲਾਂ ਤੇ ਪਸ਼ੂ ਖਤਰੇ ਵਿੱਚ ਆ ਸਕਦੇ ਹਨ। ਇਸ ਲਈ ਬੰਨ੍ਹ ਦੀ ਸੰਭਾਲ ਸਭ ਤੋਂ ਵੱਡੀ ਤਰਜੀਹ ਹੈ।

ਇਸ ਮੌਕੇ ਅਮਨਦੀਪ ਸਿੰਘ ਮਾਂਗਟ, ਦਵਿੰਦਰ ਸਿੰਘ ਜਟਾਣਾ, ਲਖਵਿੰਦਰ ਸਿੰਘ ਭੂਰਾ, ਮਾਸਟਰ ਰਣਜੀਤ ਸਿੰਘ ਹਵਾਰਾ, ਬਲਦੇਵ ਸਿੰਘ ਹਾਫਿਜ਼ਾਬਾਦ, ਭਾਈ ਪਰਮਿੰਦਰ ਸਿੰਘ ਸੇਖੋ ਅਤੇ ਲਖਵੀਰ ਸਿੰਘ ਲੱਖੀ ਸਮੇਤ ਕਈ ਹਾਜ਼ਰ ਸਨ।


Share & like

Leave a Reply