ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 4 ਸਤੰਬਰ
ਹਰ ਸਾਲ 5 ਸਤੰਬਰ ਨੂੰ ਅਧਿਆਪਕਾਂ ਦੇ ਸਨਮਾਨ ਹਿਤ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਸਾਲ 2005 ਵਿੱਚ ਹੋਣ ਵਾਲਾ ਅਧਿਆਪਕ ਦਿਵਸ ਹੜਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਨੇ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਅਧਿਆਪਕਾਂ ਦੇ ਸਨਮਾਨ ਲਈ ਕੀਤਾ ਜਾਣ ਵਾਲਾ ਅਧਿਆਪਕ ਦਿਵਸ ਅਧਿਆਪਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਅਧਿਆਪਕਾਂ ਦੀ ਚੋਣ ਦੇ ਵੇਰਵੇ ਬਾਅਦ ਵਿੱਚ ਨਸ਼ਰ ਕਰ ਦਿੱਤੇ ਜਾਣਗੇ ਉਹਨਾਂ ਅਧਿਆਪਕਾਂ ਨੂੰ ਕਿਹਾ ਕਿ ਅਫਵਾਵਾਂ ਤੋਂ ਬਚਿਆ ਜਾਵੇ ਮੌਸਮ ਦੀ ਸਥਿਤੀ ਠੀਕ ਹੋਣ ਅਤੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਹੋਣ ਉਪਰੰਤ ਨਵੀਂ ਮਿਤੀ ਦਾ ਐਲਾਨ ਬਾਅਦ ਵਿੱਚ ਕਰ ਦਿੱਤਾ ਜਾਵੇਗਾ











