ਐਕਸ਼ੀਅਨ ਸੀਵਰੇਜ ਬੋਰਡ ਨੂੰ ਸ਼ਹਿਰ ’ਚ ਖੜ੍ਹੇ ਬਰਸਾਤੀ/ਗੰਦੇ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਦਿੱਤੀ ਹਦਾਇਤ
ਰਾਜੇਸ਼ ਕੁਮਾਰ ਆਮਲਾ/ਰੋਜ਼ਾਨਾ ਖ਼ਬਰ
ਸੰਗਰੂਰ, 4 ਸਤੰਬਰ
ਮਾਲੇਰਕੋਟਲਾ ਸ਼ਹਿਰ ਵਿੱਚ ਸੀਵਰੇਜ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿਧੂ ਨੇ ਕਿਹਾ ਕਿ ਲੋਕਾਂ ਨੂੰ ਜਲਦ ਹੀ ਰਾਹਤ ਮਿਲੇਗੀ।
ਇਸ ਮੌਕੇ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ, ਐਕਸ਼ੀਅਨ ਸੀਵਰੇਜ ਬੋਰਡ ਸਤਵਿੰਦਰ ਸਿੰਘ, ਅਤੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਹਾਜ਼ਰ ਸਨ।

ਉਨ੍ਹਾਂ ਨੇ ਦੱਸਿਆ ਕਿ ਮਲੇਰ ਮਾਰਕੀਟ, ਮਹੱਲਾ ਲੁਹਾਰਾਂ, ਮਹੱਲਾ ਸਾਦੇ ਵਾਲਾ ਆਦਿ ਇਲਾਕਿਆਂ ਵਿੱਚ ਖੜ੍ਹੇ ਬਰਸਾਤੀ ਤੇ ਗੰਦੇ ਪਾਣੀ ਬਾਰੇ ਲੋਕਾਂ ਵੱਲੋਂ ਆਈਆਂ ਸ਼ਿਕਾਇਤਾਂ ਉਪਰੰਤ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਫ਼ ਕੀਤਾ ਕਿ ਪਾਣੀ ਨਾਲ ਭਰੇ ਇਲਾਕਿਆਂ ਕਾਰਨ ਲੋਕਾਂ ਨੂੰ ਪਰੇਸ਼ਾਨੀ ਆਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੀਵਰੇਜ ਤੇ ਨਿਕਾਸੀ ਨਾਲ ਜੁੜੀਆਂ ਸਮੱਸਿਆਵਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮਾਲੇਰਕੋਟਲਾ ਦੇ ਹਰ ਨਾਗਰਿਕ ਦੀ ਸੁਵਿਧਾ ਅਤੇ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਕੋਈ ਵੀ ਨਾਗਰਿਕ ਗੰਦੇ ਜਾਂ ਖੜ੍ਹੇ ਪਾਣੀ ਕਾਰਨ ਪਰੇਸ਼ਾਨ ਨਾ ਹੋਵੇ, ਇਸ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।










