Share & like

ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਮੁਹਾਲੀ/ਗੁਰਦਾਸਪੁਰ, 5 ਸਤੰਬਰ
ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਸ਼ਦ ਸਾਹਿਬ ਅਜੀਤ ਸਿੰਘ ਨਗਰ, ਮੋਹਾਲੀ ਵੱਲੋਂ ਟਰਮ-1 ਸਤੰਬਰ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ 18 ਸਤੰਬਰ ਤੋਂ ਸ਼ੁਰੂ ਹੋਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੀਖਿਆਵਾਂ ਪਹਿਲੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਵਿਭਾਗ ਵੱਲੋਂ ਬਾਕਾਇਦਾ ਡੇਟ ਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਸਮਾਂ ਸਵੇਰੇ 8:30 ਵਜੇ ਤੋਂ 11:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਸ਼ਨ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਮੇਲ ’ਤੇ ਭੇਜੇ ਜਾਣਗੇ। ਉਸੇ ਨਮੂਨੇ ਅਨੁਸਾਰ ਅਧਿਆਪਕਾਂ ਵੱਲੋਂ ਪ੍ਰਸ਼ਨ ਪੱਤਰ ਤਿਆਰ ਕਰਕੇ ਬੱਚਿਆਂ ਤੋਂ ਪ੍ਰੀਖਿਆ ਲਈ ਜਾਵੇਗੀ। ਇਸ ਤੋਂ ਇਲਾਵਾ, ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪ੍ਰੀਖਿਆ ਤੋਂ ਪਹਿਲਾਂ ਬੱਚਿਆਂ ਨੂੰ ਦੁਹਰਾਈ ਕਰਵਾਉਣੀ ਯਕੀਨੀ ਬਣਾਈ ਜਾਵੇ।


Share & like

Leave a Reply