Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 5 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਵਿਗੜੀ, ਫੋਰਟਿਸ ਹਸਪਤਾਲ ਲਿਜਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ, ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਸਨ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਇਲਾਜ ਕਰ ਰਹੀ ਸੀ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਇਨਫੈਕਸ਼ਨ ਨਾਲ ਪੀੜਤ ਹਨ। ਡਾਕਟਰਾਂ ਦੀ ਸਲਾਹ ’ਤੇ ਅੱਜ ਉਨ੍ਹਾਂ ਨੂੰ ਫ਼ੌਰੀ ਤੌਰ ’ਤੇ ਹਸਪਤਾਲ ਸ਼ਿਫਟ ਕੀਤਾ ਗਿਆ।
ਇਸ ਵੇਲੇ ਪੰਜਾਬ ਹੜ੍ਹਾਂ ਦੀ ਭਿਆਨਕ ਸਥਿਤੀ ਨਾਲ ਜੂਝ ਰਿਹਾ ਹੈ। ਅਜੇਹੇ ਸਮੇਂ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋਣ ਨਾਲ ਸਰਕਾਰੀ ਕਾਰਜਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।




Share & like

Leave a Reply