ਸੀਨੀਅਰ ਆਗੂਆਂ ਨੇ ਹਾਲ ਚਾਲ ਪੁੱਛਿਆ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 6 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ। ਪਿਛਲੀ ਰਾਤ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਇਆ ਹੈ।

ਅਧਿਕਾਰਤ ਸੂਤਰਾਂ ਦੇ ਅਨੁਸਾਰ ਮੁੱਖ ਮੰਤਰੀ ਦੀ ਪਲਸ ਰੇਟ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ। ਤਿੰਨ ਦਿਨਾਂ ਤੋਂ ਇਨਫੈਕਸ਼ਨ ਅਤੇ ਤੇਜ਼ ਬੁਖਾਰ ਕਾਰਨ ਉਹ ਪਰੇਸ਼ਾਨ ਸਨ। ਇਸ ਦੌਰਾਨ ਉਨ੍ਹਾਂ ਨੇ ਥਕਾਵਟ ਅਤੇ ਦਿਲ ਦੀ ਧੜਕਣ ਦੀ ਸ਼ਿਕਾਇਤ ਵੀ ਕੀਤੀ ਸੀ।
ਡਾਕਟਰਾਂ ਦੇ ਸੁਝਾਅ ਮੁਤਾਬਕ ਸ੍ਰੀ ਮਾਨ ਕੁਝ ਦਿਨ ਹੋਰ ਹਸਪਤਾਲ ਵਿੱਚ ਹੀ ਰਹਿਣਗੇ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਿਸ਼ ਸਿਸੋਦੀਆ, ਹਰਪਾਲ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।











