Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 6 ਸਤੰਬਰ
ਐਸਐਸਪੀ ਗੁਰਦਾਸਪੁਰ ਸ੍ਰੀ ਅਦਿਤਿਆ (ਆਈ.ਪੀ.ਐਸ.) ਦੀ ਨਿਗਰਾਨੀ ਹੇਠ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਅੱਜ ਪੁਲਿਸ ਨੂੰ ਵੱਡੀ ਸਫਲਤਾ ਮਿਲੀ। ਥਾਣਾ ਦੀਨਾਨਗਰ ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 262 ਗ੍ਰਾਮ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ।

ਡੀ.ਐਸ.ਪੀ. ਦੀਨਾਨਗਰ ਸ੍ਰੀ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਨੈਸ਼ਨਲ ਹਾਈਵੇ ‘ਤੇ ਡਿਲਾਈਟ ਰੈਸਟੋਰੈਂਟ ਦੇ ਸਾਹਮਣੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਸਵਿਫ਼ਟ ਕਾਰ ਰੋਕੀ ਗਈ। ਤਲਾਸ਼ੀ ਦੌਰਾਨ ਹੈਰੋਇਨ ਅਤੇ ਨਕਦੀ ਮਿਲੀ। ਕਾਰ ਵਿੱਚ ਸਵਾਰ ਦੋਵੇਂ ਨੌਜਵਾਨਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਅਭਿਜੀਤ ਵਾਸੀ ਪੱਖਰੀ ਜਨਿਆਲ (ਪਠਾਨਕੋਟ) ਅਤੇ ਆਸਮਦੀਨ ਉਰਫ਼ ਆਸ਼ੂ ਪੁੱਤਰ ਮੁਰੀਦਦੀਨ ਵਾਸੀ ਪਿੰਡ ਪੰਡੋਰੀ (ਕਠੂਆ, ਜੰਮੂ-ਕਸ਼ਮੀਰ) ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਐਸਪੀ ਸ੍ਰੀ ਅਦਿਤਿਆ ਨੇ ਕਿਹਾ ਕਿ ਦੋਵੇਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਨਸ਼ਾ ਨੈੱਟਵਰਕ ਦੇ ਬੈਕਵਰਡ ਅਤੇ ਫੋਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


Share & like

Leave a Reply