ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 07 ਸਤੰਬਰ
ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 9 ਸਤੰਬਰ 2025 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਆ ਰਹੇ ਹਨ। ਇਸ ਸੰਦਰਭ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ, ਡਾ. ਹਰਜਿੰਦਰ ਸਿੰਘ ਬੇਦੀ (ਆਈ.ਏ.ਐੱਸ.) ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 7 ਸਤੰਬਰ ਤੋਂ 9 ਸਤੰਬਰ 2025 ਤੱਕ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰ ਤਰ੍ਹਾਂ ਦੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਰਹੇਗੀ।
ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਇਹ ਹੁਕਮ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਇਸਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।











