ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ ‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀ
ਰੋਜ਼ਾਨਾ ਖ਼ਬਰ
ਚੰਡੀਗੜ੍ਹ, 8 ਸਤੰਬਰ
ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਹੜ੍ਹ ਪੀੜਤਾਂ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਵੇਲੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ, ਨੇ ਵੀਡੀਓ

ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ ਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ।
ਮੁੱਖ ਐਲਾਨ:
ਕਿਸਾਨਾਂ ਲਈ ਮੁਆਵਜ਼ਾ: ਹੜ੍ਹ ਕਾਰਨ ਪ੍ਰਭਾਵਿਤ ਫਸਲਾਂ ਲਈ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ।
“ਜਿਸ ਦਾ ਖੇਤ, ਉਸ ਦੀ ਰੇਤ” ਮੁਹਿੰਮ: ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਈ ਗਾਰ/ਰੇਤ ਨੂੰ ਚੁੱਕ ਕੇ ਵੇਚਣ ਦੀ ਆਜ਼ਾਦੀ ਮਿਲੇਗੀ।
ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਸਹਾਇਤਾ: ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਘਰਾਂ ਦੇ ਨੁਕਸਾਨ ਦੀ ਭਰਪਾਈ: ਜਿਨ੍ਹਾਂ ਦੇ ਘਰ ਢਹਿ ਗਏ ਹਨ, ਉਨ੍ਹਾਂ ਦਾ ਸਰਵੇ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।
ਕਰਜ਼ੇ ਦੀ ਰਾਹਤ: ਸਹਿਕਾਰੀ ਬੈਂਕਾਂ ਦੇ ਕਰਜ਼ੇ ਦੀ ਅਦਾਇਗੀ ਲਈ ਕਿਸਾਨਾਂ ਨੂੰ ਛੇ ਮਹੀਨੇ ਦੀ ਛੋਟ ਦਿੱਤੀ ਜਾਵੇਗੀ।
ਪਸ਼ੂਆਂ ਦੇ ਨੁਕਸਾਨ ਦੀ ਭਰਪਾਈ: ਪਸ਼ੂਆਂ ਅਤੇ ਹੋਰ ਜਾਨਵਰਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਮਿਲੇਗਾ।
ਸਿਹਤ ਸੁਰੱਖਿਆ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖ਼ਾਸ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ।
ਸਫਾਈ ਮੁਹਿੰਮ: ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।

ਇਹਨਾਂ ਫ਼ੈਸਲਿਆਂ ਨਾਲ ਪੰਜਾਬ ਸਰਕਾਰ ਨੇ ਹੜ੍ਹ ਕਾਰਨ ਪੀੜਤ ਲੋਕਾਂ ਨੂੰ ਆਰਥਿਕ, ਸਿਹਤ ਅਤੇ ਸਮਾਜਕ ਪੱਖੋਂ ਰਾਹਤ ਦੇਣ ਲਈ ਗੰਭੀਰ ਹੋਣ ਦਾ ਸੁਨੇਹਾ ਦਿੱਤਾ ਹੈ।










