ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਗੁਰਦਾਸਪੁਰ,10 ਸਤੰਬਰ
ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ/ਐਲੀਮੈਂਟਰੀ) ਗੁਰਦਾਸਪੁਰ ਦੀ ਅ ਸਿਫ਼ਾਰਸ਼ ‘ਤੇ ਕਾਰਵਾਈ ਕਰਦਿਆਂ ਹੜ੍ਹ ਪ੍ਰਭਾਵਿਤ 49 ਸਕੂਲਾਂ ਵਿੱਚ 14 ਸਤੰਬਰ 2025 ਤੱਕ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ।

ਇਸ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ 61 ਸਰਕਾਰੀ ਪ੍ਰਾਇਮਰੀ ਅਤੇ 17 ਮਿਡਲ/ਹਾਈ/ਸੀਨੀਅਰ ਸਕੈਂਡਰੀ ਸਕੂਲਾਂ ਵਿੱਚ 9 ਅਤੇ 10 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਜਵੀਜ਼ ‘ਤੇ ਛੁੱਟੀ ਐਲਾਨੀ ਗਈ ਸੀ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਮੁੜ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਕਿ ਕਈ ਸਕੂਲਾਂ ਦੀ ਹਾਲਤ ਹੜ੍ਹਾਂ ਕਾਰਨ ਅਜੇ ਵੀ ਬਹੁਤ ਖ਼ਰਾਬ ਹੈ ਅਤੇ ਉਨ੍ਹਾਂ ਨੂੰ ਖੋਲ੍ਹਣਾ ਸੰਭਵ ਨਹੀਂ।
ਪ੍ਰਾਇਮਰੀ ਸਕੂਲਾਂ (38) ਦੀ ਸੂਚੀ:

ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (11) ਦੀ ਸੂਚੀ:

ਤਾਜ਼ਾ ਹੁਕਮਾਂ ਅਨੁਸਾਰ 38 ਸਰਕਾਰੀ ਪ੍ਰਾਇਮਰੀ ਸਕੂਲ ਅਤੇ 11 ਮਿਡਲ/ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਨੂੰ 14 ਸਤੰਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਹਾਲਾਂਕਿ, ਇਹਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਹਾਜ਼ਰ ਰਹਿ ਕੇ ਸਕੂਲਾਂ ਨੂੰ ਮੁੜ ਚਾਲੂ ਕਰਨ ਦੀ ਤਿਆਰੀ ਕਰਨ ਦੀ ਹਦਾਇਤ ਦਿੱਤੀ ਗਈ ਹੈ। ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਫ਼ਲੱਡ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ, ਉਹਨਾਂ ਨੂੰ ਹਾਜ਼ਰੀ ਤੋਂ ਛੋਟ ਹੋਵੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਤਜਵੀਜ:
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਨੇ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਜ਼ਮੀਨੀ ਪੱਧਰ ‘ਤੇ ਮੁਆਇਨਾ ਕਰਨ ਤੋਂ ਬਾਅਦ ਅੱਜ ਮੁੜ ਰਿਪੋਰਟ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਭੇਜੀ ਸੀ, ਜਿਸ ਵਿੱਚ ਦਰਸਾਇਆ ਗਿਆ ਕਿ ਕਈ ਸਕੂਲਾਂ ਵਿੱਚ ਹੜ੍ਹ ਦਾ ਪਾਣੀ ਅਜੇ ਵੀ ਖੜਾ ਹੈ ਅਤੇ ਇਮਾਰਤਾਂ ਹਾਦਸਾਗ੍ਰਸਤ ਹੋ ਚੁੱਕੀਆਂ ਹਨ। ਇਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਭੇਜੀ ਸੂਚੀ ਵਾਲੇ ਸਕੂਲਾਂ ਅੰਦਰ ਚਾਰ ਦਿਨ ਹੋਰ 14 ਸਤੰਬਰ 2025 ਤੱਕ ਬੰਦ ਰੱਖਣ ਦੀ ਤਜਵੀਜ ਅਗਲੇਰੀ ਕਾਰਵਾਈ ਲਈ ਭੇਜੀ ਸੀ।

ਸ਼੍ਰੀਮਤੀ ਪਰਮਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਗੁਰਦਾਸਪੁਰ











