ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਚੰਡੀਗੜ੍ਹ/ਗੁਰਦਾਸਪੁਰ, 10 ਸਤੰਬਰ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸਿੱਖਣ ਸਮਰੱਥਾ ਨੂੰ ਬਿਹਤਰ ਬਣਾਉਣ ਲਈ ਚਲਾਏ ਜਾ ਰਹੇ ਮਿਸ਼ਨ ਸਮਰੱਥ 3.0 ਤਹਿਤ ਅੰਤਿਮ ਜਾਂਚ ਦਾ ਕੰਮ ਅੱਜ 10 ਸਤੰਬਰ 2025 ਤੋਂ ਸ਼ੁਰੂ ਹੋ ਗਿਆ ਹੈ ਜੋ 12 ਸਤੰਬਰ ਤੱਕ ਜਾਰੀ ਰਹੇਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਹ ਜਾਂਚ ਜਮਾਤ ਤੀਜੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੇਸ ਲਾਈਨ ਅਤੇ ਮਿਡ ਲਾਈਨ ਟੈਸਟ ਹੋ ਚੁੱਕੇ ਹਨ।

📌 ਮੁੱਖ ਬਿੰਦੂ:
ਅੰਤਿਮ ਜਾਂਚ ਅਧਿਆਪਕਾਂ ਵੱਲੋਂ ਆਪਣੇ ਪੱਧਰ ’ਤੇ ਕੀਤੀ ਜਾਵੇਗੀ।
ਵਿਭਾਗ ਵੱਲੋਂ ਤਿਆਰ ਕੀਤੇ ਟੈਸਟਿੰਗ ਟੂਲ ਰਾਹੀਂ ਟੈਸਟ ਕਰਕੇ ਨਤੀਜੇ ਡਾਟਾ ਸ਼ੀਟ ਵਿੱਚ ਭਰੇ ਜਾਣਗੇ।
ਡਾਟਾ ਪੋਰਟਲ ’ਤੇ ਆਨਲਾਈਨ ਅੱਪਲੋਡ ਕੀਤਾ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਡੀਆਰਸੀ/ਬੀਆਰਸੀ ਦੀਆਂ ਟੀਮਾਂ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਮਾਰਗਦਰਸ਼ਨ ਦੇਣਗੀਆਂ।

ਅਧਿਕਾਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅੰਤਿਮ ਜਾਂਚ ਨੂੰ ਪੂਰੀ ਨਿਰਪੱਖਤਾ ਨਾਲ ਕੀਤਾ ਜਾਵੇ, ਤਾਂ ਜੋ ਮਿਸ਼ਨ ਸਮਰੱਥ 3.0 ਦੇ ਅਸਲੀ ਨਤੀਜੇ ਸਾਹਮਣੇ ਆ ਸਕਣ।










