Share & like

ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲੈਣਗੇ ਜਾਇਜ਼ਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਕਲਾਨੌਰ, 10 ਸਤੰਬਰ
ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਮੰਤਰੀ ਜੀ ਸਵੇਰੇ 9:30 ਵਜੇ ਪਿੰਡ ਡੇਹਰੀਵਾਲ ਕਿਰਨ ਨੇੜੇ ਕਲਾਨੌਰ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣਗੇ।
ਇਸ ਤੋਂ ਬਾਅਦ ਮੰਤਰੀ ਸਾਹਿਬ ਰਣਸੀਕੇ ਟਿੱਲਾ ਧਿਆਨਪੁਰ, ਖ਼ੁਸ਼ਹਾਲਪੁਰ ਅਤੇ ਰੱਤਾ ਪਿੰਡ ਵਿੱਚ ਵੀ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਣਗੇ ਅਤੇ ਸਿਹਤ ਵਿਭਾਗ ਵੱਲੋਂ ਚਲ ਰਹੇ ਸਹਾਇਤਾ ਕਾਰਜਾਂ ਦੀ ਸਮੀਖਿਆ ਕਰਨਗੇ।
ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਮੰਤਰੀ ਦੇ ਦੌਰੇ ਦੌਰਾਨ ਸਥਾਨਕ ਅਧਿਕਾਰੀ ਵੀ ਹਾਜ਼ਰ ਰਹਿਣਗੇ।




Share & like

Leave a Reply